24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪਿੰਡ ਬੀਰ ਕਲ੍ਹਾਂ ਦੀ ਇਕ ਵਿਆਹੁਤਾ ਵਲੋਂ ਜਹਿਰੀਲੀ ਵਸਤੂ ਨਿੱਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕਾ ਦੇ ਪੋਸਟਮਾਰਟਮ ਸਮੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਚੀਮਾ ਮੰਡੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਕਿਸੇ ਗੱਲ ਨੂੰ ਲੈਕੇ ਅਮਨਦੀਪ ਕੌਰ (29) ਪਤਨੀ ਹਰਪ੍ਰੀਤ ਸਿੰਘ ਪਿੰਡ ਬੀਰ ਕਲ੍ਹਾਂ ਨੇ ਆਪਣੇ ਘਰ ਵਿਚ ਹੀ ਕੋਈ ਜਹਿਰੀਲੀ ਚੀਜ ਨਿਗਲ ਲਈ।

ਅਜੀਤ ਡੈਸਕ 24-10-2026
ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪਿੰਡ ਬੀਰ ਕਲ੍ਹਾਂ ਦੀ ਇਕ ਵਿਆਹੁਤਾ ਵਲੋਂ ਜਹਿਰੀਲੀ ਵਸਤੂ ਨਿੱਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕਾ ਦੇ ਪੋਸਟਮਾਰਟਮ ਸਮੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਚੀਮਾ ਮੰਡੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਕਿਸੇ ਗੱਲ ਨੂੰ ਲੈਕੇ ਅਮਨਦੀਪ ਕੌਰ (29) ਪਤਨੀ ਹਰਪ੍ਰੀਤ ਸਿੰਘ ਪਿੰਡ ਬੀਰ ਕਲ੍ਹਾਂ ਨੇ ਆਪਣੇ ਘਰ ਵਿਚ ਹੀ ਕੋਈ ਜਹਿਰੀਲੀ ਚੀਜ ਨਿਗਲ ਲਈ। ਪਤਾ ਲੱਗਣ ਤੇ ਪਰਿਵਾਰ ਵਲੋਂ ਅਮਨਦੀਪ ਕੌਰ ਨੂੰ ਇਲਾਜ ਲਈ ਚੀਮਾ ਮੰਡੀ ਦੇ ਇਕ ਨਿਜੀ ਹਸਪਤਾਲ ਵਿਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਗੰਭੀਰ ਵੇਖਦਿਆਂ ਇਲਾਜ ਲਈ ਸੁਨਾਮ ਭੇਜ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਅਮਨਦੀਪ ਕੌਰ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕਾ ਦੇ ਪਿਤਾ ਨਾਹਰ ਸਿੰਘ ਲੌਂਗੋਵਾਲ ਦੇ ਬਿਆਨਾਂ ਤੇ ਬੀ.ਐਨ.ਐਸ.ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ।
ਪਿਛਲੀ ਖ਼ਬਰ ਮੁੱਖ ਚੌਣ ਕਮਿਸ਼ਨਰ ਨੂੰ ਹਟਾਉਣ ਸਮੇਤ ਵੱਖ-ਵੱਖ ਮੰਗਾਂ ਤਹਿਤ ਕਿਸਾਨਾਂ ਨੇ ਘੇਰਿਆ ਡਿਪਟੀ ਕਮਿਸ਼ਨਰ ਦਫ਼ਤਰ ਅਗਲੀ ਖ਼ਬਰ ਡੀ.ਐੱਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਮੈਡੀਕਲ ਦੁਕਾਨਾਂ ਦੀ ਚੈਕਿੰਗ ਇੱਕ ਦੁਕਾਨ ਸੀਲ, ਸ਼ਰਾਬ ਦੀਆਂ ਬੋਤਲਾਂ ਤੇ ਬਿਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।