24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮੁੱਖ ਚੌਣ ਕਮਿਸ਼ਨਰ ਨੂੰ ਹਟਾਉਣ ਸਮੇਤ ਵੱਖ-ਵੱਖ ਮੰਗਾਂ ਤਹਿਤ ਕਿਸਾਨਾਂ ਨੇ ਘੇਰਿਆ ਡਿਪਟੀ ਕਮਿਸ਼ਨਰ ਦਫ਼ਤਰ

ਸੰਗਰੂਰ, 23 ਅਕਤੂਬਰ (ਦਮਨਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਪੂਰੇ ਭਾਰਤ ਅੰਦਰ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਸੌਂਪੇ ਗਏ l ਕਿਸਾਨ ਯੂਨੀਅਨਾਂ ਵੱਲੋਂ ਮੰਗ ਪੱਤਰਾਂ ਰਾਹੀਂ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਐਸ. ਆਈ.

ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦਿੱਤੇ ਗਏ ਧਰਨੇ ਦਾ ਦ੍ਰਿਸ਼। ਤਸਵੀਰ-ਮੁਕੇਸ਼ ਕੁਮਾਰ 24-10-2026
ਸੰਗਰੂਰ, 23 ਅਕਤੂਬਰ (ਦਮਨਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਪੂਰੇ ਭਾਰਤ ਅੰਦਰ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਸੌਂਪੇ ਗਏ l ਕਿਸਾਨ ਯੂਨੀਅਨਾਂ ਵੱਲੋਂ ਮੰਗ ਪੱਤਰਾਂ ਰਾਹੀਂ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਐਸ.ਆਈ.ਆਰ. ਨੂੰ ਰੱਦ ਕਰੋ ਗਿਨੇਸ਼ ਕੁਮਾਰ ਨੂੰ ਹਟਾਓ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰੋ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਨੂੰ ਬਹਾਲ ਕਰੋ l ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਦੱਸਿਆ ਕਿ ਭਾਰਤ ਵਿੱਚ ਲੋਕਤੰਤਰ ਅਤੇ ਸਾਰੇ ਨਾਗਰਿਕਾਂ ਦੇ ਵੋਟ ਪਾਉਣ ਦੇ ਰਾਖੀ ਲਈ ਕਿਸਾਨ ਸੰਘਰਸ਼ ਵਿੱਚ ਇੱਕ ਜੁੱਟ ਹੋ ਰਹੇ ਹਨ 13.41 ਕਰੋੜ ਲੋਕਾਂ ਦੇ ਵੋਟ ਪਾਉਣ ਦੇ ਅਧਿਕਾਰ ਬਹਾਲ ਕਰਨ ਦੀ ਮੰਗ ਕੀਤੀ ਗਈ l 2023 ਦੇ ਕਾਨੂੰਨ ਸੋਧ ਕੀਤੀ ਜਾਵੇ ਅਤੇ ਚੋਣ ਪੈਨਲ ਵਿੱਚ ਪ੍ਰਧਾਨ ਮੰਤਰੀ ਦੁਆਰਾ ਨਾਮਜਦ ਕੈਬਨਿਟ ਮੰਤਰੀ ਦੀ ਥਾਂ ਭਾਰਤ ਦੇ ਚੀਫ ਮੁੱਖ ਜੱਜ ਨੂੰ ਸ਼ਾਮਲ ਕੀਤਾ ਜਾਵੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਚੋਣ ਕਮਿਸ਼ਨ ਨੂੰ ਬਚਾਅ ਰਹੇ ਹਨ ਜਿਨਾਂ ਨੇ ਸੱਤਾਧਾਰੀ ਪਾਰਟੀ ਭਾਜਪਾ ਨੂੰ ਸੱਤਾ ਵਿੱਚ ਬਣੇ ਰਹਿਣ ਵਿੱਚ ਮਦਦ ਕਰਨ ਲਈ ਵੋਟਰ ਸੂਚੀ ਵਿੱਚੋਂ ਅਸਲ ਨਾਗਰਿਕਾਂ ਦੇ ਨਾਮ ਕੱਟਣ ਵਰਗਾ ਗੰਭੀਰ ਅਪਰਾਧ ਕੀਤਾ ਹੈ। ਉਨ੍ਹਾਂ ਕਿਹਾ ਕਿ 23 ਅਕਤੂਬਰ ਨੂੰ ਪੂਰੇ ਭਾਰਤ ਸਮੇਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ l ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਇੱਕ ਮੌਲਿਕ ਅਧਿਕਾਰ ਹੈ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕਰਨਾ ਸੰਵਿਧਾਨ ਅਤੇ ਕਾਨੂੰਨ ਦੇ ਵਿਰੁੱਧ ਹੈ ਪਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਸਰਕਾਰ ਪੁਲਿਸ ਨੂੰ ਖੁੱਲੀ ਛੁੱਟੀ ਦੇ ਰਹੀ ਹੈ ਖਾਸ ਤੌਰ ‘ਤੇ ਉਨ੍ਹਾਂ ਰਾਜਾਂ ਵਿੱਚ ਡਬਲ ਇੰਜਨ ਸਰਕਾਰਾਂ ਹਨ ਜਿੱਥੇ ਪੁਲਿਸ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਕੇ ਸਿਆਸੀ ਅਤੇ ਸਮਾਜਿਕ ਕਾਰਕੁਨਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਘਰਾਂ ਵਿੱਚ ਨਜ਼ਰਬੰਦ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੀ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰਨ ਦੇ ਅਧਿਕਾਰ ਤੋਂ ਵਾਂਝਾ ਰੱਖਿਆ ਜਾ ਸਕੇ ਇਹ ਭਾਰਤ ਦੇ ਸੰਵਿਧਾਨ ਦੁਆਰਾ ਦਿੱਤੇ ਗਏ ਲੋਕਾਂ ਦੇ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ l ਸੰਘਰਸ਼ਸ਼ੀਲ ਜਥੇਬੰਦੀਆਂ ਦਹਿਸ਼ਤਗਰਦੀ ਦਾ ਸਖਤ ਵਿਰੋਧ ਕਰਦੀਆਂ ਹਨ ਅਤੇ ਮੰਗ ਕਰਦੀਆਂ ਹਨ ਕਿ ਨਾਗਰਿਕ ਦੀ ਨਿਜਤਾ ਅਤੇ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਵਿੱਚ ਕੀਤੀ ਜਾ ਰਹੀ ਦਖਲਾਂਦਾਜੀ ਨੂੰ ਰੋਕਣ ਲਈ ਸਰਕਾਰ ਤੁਰੰਤ ਕਦਮ ਚੁੱਕੇ l ਅੱਜ ਦੇ ਰੋਸ ਧਰਨੇ ਸਮੇਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰਾਂ ਦੀ ਮਨਮਰਜ਼ੀ ਨਹੀਂ ਚੱਲੇਗੀ ਕਿਉਂਕਿ ਲੋਕ ਆਪਣੇ ਹੱਕਾਂ ਵਾਸਤੇ ਚੇਤਨ ਹੋ ਗਏ ਹਨ ਅਤੇ ਸੜਕਾਂ ਦੇ ਉੱਪਰ ਆ ਕੇ ਸੰਘਰਸ਼ ਕਰਨ ਵਾਸਤੇ ਵੱਡੇ ਪੱਧਰ ‘ਤੇ ਤਿਆਰੀ ਕਰ ਰਹੇ ਹਨ ਅੱਜ ਦੇ ਇਸ ਰੋਸ ਧਰਨੇ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ, ਜੁਝਾਰ ਲੌਂਗੋਵਾਲ, ਦਰਬਾਰਾ ਸਿੰਘ ਛਾਜਲਾ, ਜਿਲਾ ਪ੍ਰਧਾਨ ਅਮਰੀਕ ਸਿੰਘ ਗੰਡੂਆ, ਅਮਨਦੀਪ ਸਿੰਘ ਮਹਿਲਾ, ਕਰਨੈਲ ਸਿੰਘ ਗਨੌਟਾ,ਸੁਖਦੇਵ ਸਿੰਘ ਕੜੈਲ, ਬਲਵਿੰਦਰ ਸਿੰਘ ਘਨੌੜ ਜੱਟਾਂ, ਜਸਵੀਰ ਸਿੰਘ ਗੱਗੜਪੁਰ, ਹਰਬੰਸ ਸਿੰਘ ਲੱਡਾ, ਜਸਵੰਤ ਸਿੰਘ ਤੋਲਾਵਾਲ ਅਤੇ ਰਣਜੀਤ ਸਿੰਘ ਲੌਂਗੋਵਾਲ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਮੌਜੂਦ ਸਨ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।