24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹਰਿੰਦਰ ਸਿੰਘ ਧਾਲੀਵਾਲ ਰਾਜੋਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਕੌਂਸਲ ਮੈਂਬਰ ਕੀਤਾ ਨਿਯੁਕਤ

ਧੂਰੀ, 23 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਿੰਡ ਰਾਜੋਮਾਜਰਾ ਦੇ ਵਸਨੀਕ ਅਤੇ ਸੇਵਾ ਮੁਕਤ ਪੰਚਾਇਤ ਸੈਕਟਰੀ ਹਰਿੰਦਰ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਧੂਰੀ ਹਲਕੇ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸ ਨਿਯੁਕਤੀ ’ਤੇ ਹਰਿੰਦਰ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਸੰਗਰੂਰ ਦੀ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।

ਅਜੀਤ ਡੈਸਕ 24-10-2026
ਧੂਰੀ, 23 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਿੰਡ ਰਾਜੋਮਾਜਰਾ ਦੇ ਵਸਨੀਕ ਅਤੇ ਸੇਵਾ ਮੁਕਤ ਪੰਚਾਇਤ ਸੈਕਟਰੀ ਹਰਿੰਦਰ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਧੂਰੀ ਹਲਕੇ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸ ਨਿਯੁਕਤੀ ’ਤੇ ਹਰਿੰਦਰ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਸੰਗਰੂਰ ਦੀ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਧੂਰੀ ਹਲਕੇ ਦੇ ਇੰਚਾਰਜ ਸ. ਰਣਜੀਤ ਸਿੰਘ ਰੰਧਾਵਾ ਕਾਤਰੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇੱਕ ਚੰਗੇ ਇਨਸਾਨ, ਉੱਘੇ ਸਮਾਜ ਸੇਵਕ ਅਤੇ ਮਿਲਣਸਾਰ ਸ਼ਖ਼ਸੀਅਤ ਦੇ ਮਾਲਕ ਹਨ, ਜੋ ਹਮੇਸ਼ਾ ਪਾਰਟੀ ਵਰਕਰਾਂ ਨਾਲ ਜੁੜੇ ਰਹਿੰਦੇ ਹਨ। ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ , ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਨੂੰ ਉਹ ਹਮੇਸ਼ਾ ਕਾਇਮ ਰੱਖਣਗੇ ਅਤੇ ਪਾਰਟੀ ਦੇ ਜਥੇਬੰਦਕ ਕੰਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਇਸ ਨਿਯੁਕਤੀ ਨੂੰ ਲੈ ਕੇ ਧੂਰੀ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ।
ਪਿਛਲੀ ਖ਼ਬਰ ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਅਵਤਾਰ ਸਿੰਘ ਈਲਵਾਲ ਨੇ ਪਿੰਡ ਈਲਵਾਲ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟ... ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਸਿਆਸਤ ਤੋਂ ਪ੍ਰੇਰਿਤ - ਜੋਗਿੰਦਰ ਸਿੰਘ ਉਗਰਾਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।