ਸਤਿਗੁਰ ਸਿੰਘ ਬਾਂਗੜ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ
ਧੂਰੀ, 24 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹਲਕਾ ਧੂਰੀ ਦੇ ਪਿੰਡ ਰਾਜੋਮਾਜਰਾ ਵਿਖੇ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਦਰਸ਼ਨ ਸਿੰਘ ਸਿੱਧੂ ਰਾਜੋਮਾਜਰਾ ਨੇ ਸਾਬਕਾ ਪੰਚਾਇਤ ਸੈਕਟਰੀ ਅਤੇ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਸ. ਹਰਿੰਦਰ ਸਿੰਘ ਧਾਲੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਮੂਲੀਅਤ ਕੀਤੀ।
ਧੂਰੀ, 24 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹਲਕਾ ਧੂਰੀ ਦੇ ਪਿੰਡ ਰਾਜੋਮਾਜਰਾ ਵਿਖੇ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਦਰਸ਼ਨ ਸਿੰਘ ਸਿੱਧੂ ਰਾਜੋਮਾਜਰਾ ਨੇ ਸਾਬਕਾ ਪੰਚਾਇਤ ਸੈਕਟਰੀ ਅਤੇ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਸ. ਹਰਿੰਦਰ ਸਿੰਘ ਧਾਲੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਧੂਰੀ ਸ. ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਦਰਸ਼ਨ ਸਿੰਘ ਸਿੱਧੂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਸ਼ਮੂਲੀਅਤ ਨਾਲ ਪਿੰਡ ਰਾਜੋਮਾਜਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਪਾਰਟੀ ਆਗੂਆਂ ਵੱਲੋਂ ਪਿੰਡਾਂ ਵਿੱਚ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸ. ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਦਰਸ਼ਨ ਸਿੰਘ ਸਿੱਧੂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣਗੇ।ਪਿੰਡ ਰਾਜੋਮਾਜਰਾ ਵਿੱਚ ਹੋਈ ਇਸ ਸ਼ਮੂਲੀਅਤ ਨੂੰ ਧੂਰੀ ਹਲਕੇ ਵਿੱਚ ਅਕਾਲੀ ਦਲ ਦੀਆਂ ਜਥੇਬੰਦਕ ਸਰਗਰਮੀਆਂ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਮੁੱਖ ਬੁਲਾਰਾ ਗੁਰਦਿਆਲ ਸਿੰਘ ਕਾਂਝਲਾ, ਬਿਮਲਦੀਪ ਰੂਬੀ , ਜਗਰੂਪ ਸਿੰਘ ਲੱਡਾ ਅਤੇ ਹੋਰ ਵੀ ਹਾਜ਼ਰ ਸਨ।