25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖੇਤਰੀ ਯੁਵਕ ਤੇ ਲੋਕ ਮੇਲੇ ਦਾ ਦੂਜਾ ਦਿਨ ਰਿਹਾ ਯਾਦਗਾਰੀ ਕਿਸਾਨਾਂ ਨੇ ਮੀਟਿੰਗ ਕਰਦਿਆਂ ਅਹਿਮ ਮਸਲੇ ਵਿਚਾਰੇ

ਭਵਾਨੀਗੜ੍ਹ, 24 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਦੀ ਅਗਵਾਈ ਵਿੱਚ ਹੋਈ। ਜਿਸ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ ਅਹਿਮ ਫ਼ੈਸਲੇ ਕੀਤੇ ਗਏ।

ਅਜੀਤ ਡੈਸਕ 25-10-2026
ਭਵਾਨੀਗੜ੍ਹ, 24 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਦੀ ਅਗਵਾਈ ਵਿੱਚ ਹੋਈ। ਜਿਸ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ ਅਹਿਮ ਫ਼ੈਸਲੇ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜੁਵਾਲਾ ਸਿੰਘ, ਮਹਿੰਦਰ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਪ੍ਰਬੰਧ ਕਰਨ, ਝੋਨੇ ਦੀ ਖਰੀਦ ਯਕੀਨੀ ਬਣਾਉਣ, ਸੁਸਾਇਟੀਆਂ ਵਿਚ ਜਾਰੀ ਕੀਤਾ ਆਰਡੀਨੈਂਸ ਰੱਦ ਕਰਨ, ਕਣਕ ਦਾ ਸਹੀ ਰੇਟ ਦੇਣ ਦੀ ਮੰਗ ਕੀਤੀ। ਇਸ ਮੌਕੇ ਤੇ ਜੋਰਾ ਸਿੰਘ ਮਾਝੀ, ਸੁਖਦੇਵ ਸਿੰਘ ਭਵਾਨੀਗੜ੍ਹ, ਸਰੂਪ ਸਿੰਘ ਬਾਲਦ ਨੇ ਸਰਕਾਰ ਵੱਲੋਂ ਕਣਕ ਦੇ ਦਿੱਤੇ ਰੇਟ ਨੂੰ ਕਿਸਾਨਾਂ ਨਾਲ ਮਜਾਕ ਕਰਾਰ ਦਿੱਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਸੁਆਮੀ ਨਾਥਨ ਰਿਪੋਰਟ ਅਨੁਸਾਰ ਹੀ ਰੇਟ ਦੇਣ ਦੀ ਮੰਗ ਕੀਤੀ। ਇਸ ਮੌਕੇ ਤੇ ਉਕਤ ਤੋਂ ਇਲਾਵਾ ਜਰਨੈਲ ਸਿੰਘ ਬਾਲਦਕਲ੍ਹਾਂ, ਰਾਮ ਸਿੰਘ ਫੰਮਣਵਾਲ, ਜਰਨੈਲ ਸਿੰਘ ਬਾਲਦ ਕਲਾਂ, ਅਮਰੀਕ ਸਿੰਘ ਘਨੌੜ ਜੱਟਾਂ, ਸੁਖਦੇਵ ਸਿੰਘ ਵਿਰਕ , ਬਘੇਲ ਸਿੰਘ ਮਾਝੀ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਕੱਢੀ ਗਈ ਵਿਸ਼ਾਲ ਪ੍ਰਚਾਰ ਯਾਤਰਾ ਅਗਲੀ ਖ਼ਬਰ ਐੱਮ.ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।