26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਖੰਨਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪਰਿਵਾਰ ਹੋਏ ਅਕਾਲੀ ਦਲ (ਬ) ’ਚ ਸ਼ਾਮਿਲ

ਸੰਗਰੂਰ, 25 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਦੇ ਯਤਨਾਂ ਸਦਕਾ ਸੰਗਰੂਰ ’ਚ ਅਕਾਲੀ ਦਲ ਦਾ ਪਰਿਵਾਰ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਿਹਾ ਹੈ। ਇਸੇ ਕੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਥਾਨਕ ਗੁਰੂ ਤੇਗ ਬਹਾਦਰ ਕਾਲੋਨੀ ਵਿਖੇ ਸਰਬਜੀਤ ਕੌਸ਼ਲ ਅਤੇ ਵਿਜੇਤਾ ਕੌਸ਼ਲ ਦੀ ਅਗਵਾਈ ਵਿੱਚ ਵੱਡੀ ਗਿਣਤੀ ਸਾਥੀਆਂ ਨੇ ਅਕਾਲੀ ਪਰਿਵਾਰ ਨਾਲ ਜੁੜਨ ਦਾ ਫ਼ੈਸਲਾ ਕੀਤਾ।

ਅਜੀਤ ਡੈਸਕ 26-10-2026
ਸੰਗਰੂਰ, 25 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਦੇ ਯਤਨਾਂ ਸਦਕਾ ਸੰਗਰੂਰ ’ਚ ਅਕਾਲੀ ਦਲ ਦਾ ਪਰਿਵਾਰ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਿਹਾ ਹੈ। ਇਸੇ ਕੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਥਾਨਕ ਗੁਰੂ ਤੇਗ ਬਹਾਦਰ ਕਾਲੋਨੀ ਵਿਖੇ ਸਰਬਜੀਤ ਕੌਸ਼ਲ ਅਤੇ ਵਿਜੇਤਾ ਕੌਸ਼ਲ ਦੀ ਅਗਵਾਈ ਵਿੱਚ ਵੱਡੀ ਗਿਣਤੀ ਸਾਥੀਆਂ ਨੇ ਅਕਾਲੀ ਪਰਿਵਾਰ ਨਾਲ ਜੁੜਨ ਦਾ ਫ਼ੈਸਲਾ ਕੀਤਾ। ਸੰਗਰੂਰ ਦੇ ਘੁੱਗ ਵਸਦੇ ਇਲਾਕੇ ਵਿਚ ਅਕਾਲੀ ਦਲ ਦੀ ਹੋ ਰਹੀਂ ਚੜਤ ਉੱਤੇ ਬੋਲਦਿਆਂ ਅਰਵਿੰਦ ਖੰਨਾ ਵਲੋਂ ਅਕਾਲੀ ਪਰਿਵਾਰ ਨਾਲ ਜੁੜਨ ਵਾਲੇ ਸੋਨਿਕਾ ਜਿ਼ੰਦਲ, ਅਨਿਲ ਜਿੰਦਲ, ਗਗਨ ਸ਼ਰਮਾ, ਅਨੂ ਸ਼ਰਮਾ, ਸ਼ਰਨਜੀਤ ਕੌਰ, ਹਰਜੀਤ ਸਿੰਘ, ਰਮਨ ਸ਼ਰਮਾ, ਅੰਜੂ ਗਰਗ, ਰਾਜ ਕੁਮਾਰ ਗਰਗ, ਅਨੂ ਜਿ਼ੰਦਲ, ਰਾਜੇਸ਼ ਜਿੰਦਲ, ਗੁਰਮੇਲ ਸਿੰਘ, ਕਰਮਜੀਤ ਕੌਰ ਅਤੇ ਹਰਬੰਸ ਸਿੰਘ ਸਮੇਤ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਅਕਾਲੀ ਪਰਿਵਾਰ ਵਿੱਚ ਸ਼ਾਮਿਲ ਹੋਏ ਸਾਰੇ ਸਾਥੀਆਂ ਨੇ ਅਰਵਿੰਦ ਖੰਨਾ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਦਿਲ ਤੋਂ ਪਾਰਟੀ ਨਾਲ ਜੁੜ ਰਹੇ ਹਨ ਅਤੇ ਪਾਰਟੀ ਹਿੱਤਾਂ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਅਰਵਿੰਦ ਖੰਨਾ ਨੇ ਕਿਹਾ ਕਿ ਲੋਕ ਝਾੜੂ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਯਾਦ ਕਰ ਰਹੇ ਹਨ। ਇਸ ਮੌਕੇ ਧਰਮਿੰਦਰ ਸਿੰਘ ਦੁੱਲਟ ਮੈਂਬਰ ਪੀ.ਏ.ਸੀ., ਪ੍ਰੋ. ਅਰੁਣਜੀਤ ਸਿੰਘ ਸਰਾਓ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਵੱਡੀ ਗਿਣਤੀ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ ਮਾਮਲੇ ’ਚੋਂ ਇਕ ਵਿਅਕਤੀ ਬਰੀ ਦੂਜੇ ਨੂੰ ਹੋਈ 10 ਸਾਲ ਦੀ ਕੈਦ ਦੀ ਸਜ਼ਾ ਅਗਲੀ ਖ਼ਬਰ ਮਾਲੇਰਕੋਟਲਾ ਪੁਲਿਸ ਵਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ’ਤੇ ਛਾਪੇਮਾਰੀ ਹਥੋਆ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।