ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਛਾਜਲੀ, 26 ਅਕਤੂਬਰ (ਅਜਾਇਬ ਸਿੰਘ ਨੀਲੋਵਾਲ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਚਾਰਕ ਭਾਈ ਡਿੰਪਲ ਸਿੰਘ, ਭਾਈ ਤਰਸੇਮ ਸਿੰਘ ਦੁਗਾਲ ਅਤੇ ਭਾਈ ਸਿੰਗਾਰਾ ਸਿੰਘ ਗੁਜਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਛਾਜਲੀ, 26 ਅਕਤੂਬਰ (ਅਜਾਇਬ ਸਿੰਘ ਨੀਲੋਵਾਲ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਚਾਰਕ ਭਾਈ ਡਿੰਪਲ ਸਿੰਘ, ਭਾਈ ਤਰਸੇਮ ਸਿੰਘ ਦੁਗਾਲ ਅਤੇ ਭਾਈ ਸਿੰਗਾਰਾ ਸਿੰਘ ਗੁਜਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਪ੍ਰਚਾਰਕ ਭਾਈ ਡਿੰਪਲ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਨਿਮਰਤਾ, ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਵੀ ਦਿੱਤਾ। ਸਕੂਲ ਦੀ ਪ੍ਰਿੰਸੀਪਲ ਬੀਬੀ ਪਰਮੀਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਆਪਣੇ ਧਰਮ ਅਤੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੋਕਲ ਕਮੇਟੀ ਦੇ ਪ੍ਰਧਾਨ ਆਸਾ ਸਿੰਘ ਅਤੇ ਨੰਬਰਦਾਰ ਪਰਮਜੀਤ ਸਿੰਘ ਵੀ ਹਾਜ਼ਰ ਸਨ। ਅੰਤ ਵਿੱਚ ਪ੍ਰਿੰਸੀਪਲ ਬੀਬੀ ਪਰਮੀਤ ਕੌਰ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।