ਜਬਰ ਜਨਾਹ ਦੇ ਮਾਮਲੇ ਵਿੱਚੋਂ ਦੋ ਬਰੀ
ਸੰਗਰੂਰ, 26 ਅਕਤੂਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਮੈਡਮ ਮਨਜਿੰਦਰ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਅਤੇ ਬੇਅੰਤ ਸਿੰਘ ਛਾਜਲੀ ਵੱਲੋਂ ਕੀਤੀ ਪੈਰਵੀ ਤੋਂ ਬਾਅਦ ਦੋ ਨੌਜਵਾਨਾਂ ਨੂੰ ਜਬਰ ਜਨਾਹ ਦੇ ਇੱਕ ਮਾਮਲੇ ਵਿੱਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਸਿਟੀ- 1 ਸੰਗਰੂਰ ਵਿਖੇ 18 ਫਰਵਰੀ 2024 ਨੂੰ ਦਰਜ ਮਾਮਲੇ ਮੁਤਾਬਿਕ ਪੀੜਤ ਲੜਕੀ ਨੇ ਬਿਆਨਾ ’ਤੇ ਸੰਜੇ ਕੁਮਾਰ ਅਤੇ ਹਰਮਨ ਖ਼ਿਲਾਫ਼ ਜਬਰ ਜਨਾਹ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਸੀ।
ਅਜੀਤ ਡੈਸਕ
27-10-2026