27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਿੱਖ ਗੁਰਧਾਮਾਂ ਅੰਦਰ ਪੰਥਕ ਪ੍ਰੰਪਰਾਵਾਂ ਦੀ ਬਹਾਲੀ ਲਈ ਸ਼੍ਰੋਮਣੀ ਕਮੇਟੀ ਚੋਣਾਂ ਜਲਦੀ ਕਰਵਾਈਆਂ ਜਾਣ - ਜਥੇਦਾਰ ਸਰੌਦ

ਮਾਲੇਰਕੋਟਲਾ ,26 ਅਕਤੂਬਰ ( ਪਾਰਸ ਜੈਨ)- ਬੀਤੇ ਕਰੀਬ ਡੇਢ ਦਹਾਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਹੋਣ ਕਾਰਨ ਸਿੱਖ ਸੰਗਤਾਂ ਅੰਦਰ ਨਿਰਾਸ਼ਾ ਦਾ ਆਲਮ ਪਨਪ ਰਿਹਾ ਹੈ । ਸਿੱਖ ਗੁਰਧਾਮਾਂ ਅੰਦਰ ਪੰਥਕ ਪ੍ਰੰਪਰਾਵਾਂ ਦੀ ਬਹਾਲੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਲੋੜ ਹੈ ।

ਅਜੀਤ ਡੈਸਕ 27-10-2026
ਮਾਲੇਰਕੋਟਲਾ ,26 ਅਕਤੂਬਰ ( ਪਾਰਸ ਜੈਨ)- ਬੀਤੇ ਕਰੀਬ ਡੇਢ ਦਹਾਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਹੋਣ ਕਾਰਨ ਸਿੱਖ ਸੰਗਤਾਂ ਅੰਦਰ ਨਿਰਾਸ਼ਾ ਦਾ ਆਲਮ ਪਨਪ ਰਿਹਾ ਹੈ । ਸਿੱਖ ਗੁਰਧਾਮਾਂ ਅੰਦਰ ਪੰਥਕ ਪ੍ਰੰਪਰਾਵਾਂ ਦੀ ਬਹਾਲੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਲੋੜ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥਕ ਅਕਾਲੀ ਲਹਿਰ ਹਲਕਾ ਪਾਇਲ ਦੇ ਇੰਚਾਰਜ ਅਤੇ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੇ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਨੂੰ ਲੈ ਕੇ ਪੰਥਕ ਖੇਤਰ ਨਾਲ ਸੰਬੰਧਿਤ ਆਗੂਆਂ ਤੇ ਵਰਕਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਸਿੱਖ ਗੁਰਧਾਮਾ ਅੰਦਰ ਪੰਥਕ ਪ੍ਰੰਪਰਾਵਾਂ ਪੂਰੀ ਤਰ੍ਹਾਂ ਸਹੀ ਢੰਗ ਨਾਲ ਲਾਗੂ ਨਾ ਹੋਣ ਕਾਰਨ ਕੌਮੀ ਨੁਕਸਾਨ ਹੋ ਰਿਹਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖ ਹਿੱਤਾਂ ਸਬੰਧੀ ਅਹਿਮ ਫੈਸਲਾ ਲੈਂਦਿਆਂ ਤੁਰੰਤ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਏ । ਜਥੇਦਾਰ ਸਰੌਦ ਨੇ ਆਖਿਆ ਕਿ ਅੱਜ ਮੌਜੂਦਾ ਸਮੇਂ ਪੰਥਕ ਸਖਤੀ ਵੱਖ-ਵੱਖ ਧੜਿਆਂ ਵਿੱਚ ਵੰਡੀ ਹੋਣ ਕਾਰਨ ਪਹਿਲਾਂ ਹੀ ਪੰਥ ਦਾ ਬਹੁਤ ਜਿਆਦਾ ਨੁਕਸਾਨ ਹੋ ਚੁੱਕਿਆ ਹੈ ਪ੍ਰੰਤੂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਹੋ ਰਹੀ ਦੇਰੀ ਦੇ ਚਲਦਿਆਂ ਕੌਮੀ ਹਿਤਾਂ ਨੂੰ ਪਿਆਰ ਕਰਨ ਵਾਲੇ ਲੋਕ ਮਾਯੂਸ ਹਨ । ਉਨ੍ਹਾਂ ਆਖਿਆ ਕਿ ਅੱਜ ਸੂਬੇ ਦਾ ਨੌਜਵਾਨ ਵੀ ਚਾਹੁੰਦਾ ਹੈ ਕਿ ਸ਼੍ਰੋਮਣੀ ਕਮੇਟੀ ਚੋਣਾਂ ਹੋਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇੱਕ ਪਰਿਵਾਰ ਦੀ ਅਜਾਰੇਦਾਰੀ ਨੂੰ ਖਤਮ ਕਰਕੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀਆਂ ਸ਼ਖਸੀਅਤਾਂ ਅੱਗੇ ਆਉਣ । ਖ਼ਾਸ ਕਰ ਨੌਜਵਾਨ ਵਰਗ ਨੂੰ ਵੀ ਪੰਥ ਦੇ ਹਿੱਤਾਂ ਖਾਤਰ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਅੱਗੇ ਲਿਆਉਣਾ ਚਾਹੀਦਾ ਹੈ । ਜਥੇਦਾਰ ਸਰੌਦ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਚੋਣਾਂ ਅੰਦਰ ਸਿੱਖ ਰਹੌਰੀਤਾਂ ਨੂੰ ਪਰਨਾਏ ਹੋਏ ਵਿਅਕਤੀਆਂ ਦੇ ਅੱਗੇ ਆਉਣ ਦੀ ਲੋੜ ਹੈ ਤਾਂ ਕਿ ਸਿੱਖ ਗੁਰਧਾਮਾਂ ‘ਚ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਅਨੁਸਾਰ ਕੌਮੀਅਤ ਦਾ ਬੋਲਬਾਲਾ ਹੋ ਸਕੇ । ਇਸ ਮੌਕੇ ਗਿਆਨੀ ਅਮਰ ਸਿੰਘ ਦਸਮੇਸ਼ ਕੰਬਾਈਨ, ਚੇਅਰਮੈਨ ਗੁਰਜੀਤ ਸਿੰਘ ਸਿੱਧੂ, ਪ੍ਰਧਾਨ ਦਲਵਾਰਾ ਸਿੰਘ ਚਹਿਲ, ਉੱਘੇ ਕਾਰੋਬਾਰੀ ਵਿਕਰਮਜੀਤ ਸਿੰਘ ਵਿੱਕੀ ਵੜਿੰਗ, ਜਥੇਦਾਰ ਸ਼ੇਰ ਸਿੰਘ ਭੋਗੀਵਾਲ, ਡਾਕਟਰ ਪਰਮਜੀਤ ਸਿੰਘ ਗੁਆਰਾ, ਜਥੇਦਾਰ ਅਮਰੀਕ ਸਿੰਘ ਨਾਰੀਕੇ, ਐਡਵੋਕਟ ਗੁਰਮੱਖ ਟਿਵਾਣਾ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਗੁਰਪ੍ਰੀਤ ਸਿੰਘ ਕੁੱਪ ਕਲਾਂ, ਸਰਪੰਚ ਸਤਿੰਦਰ ਪਾਲ ਸਿੰਘ ਰੁਸਤਮਗੜ, ਜੀਵਨ ਸਿੰਘ, ਸਰਪੰਚ ਚਮਕੌਰ ਸਿੰਘ ਭੈਣੀ ਖੁਰਦ ਸਣੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਪੰਜਾਬ ਦੇ ਲੋਕਾਂ ਲਈ ਲਾਹੇਵੰਦ-ਮਾਣਕਵਾਲ ਅਗਲੀ ਖ਼ਬਰ ਵਾਲਮੀਕਿ ਦਿਵਸ ਧੂਮਧਾਮ ਨਾਲ਼ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।