ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦਿਖਾਉਂਦੀਆਂ ਨੇ ਮਨੁੱਖਤਾ ਦੀ ਸੇਵਾ ਦਾ ਰਾਹ-ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਨਿਆਂ, ਬਰਾਬਰੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ।
ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਨਿਆਂ, ਬਰਾਬਰੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਸਮਾਜ ਦੀ ਭਲਾਈ ਲਈ ਮਿਲਜੁਲ ਕੇ ਉਪਰਾਲੇ ਕਰਨ ਦਾ ਸੱਦਾ ਦਿੱਤਾ।ਕੈਬਨਿਟ ਮੰਤਰੀ ਨੇ ਪਿੰਡ ਬਿਗੜਵਾਲ, ਕੁਲਾਰ ਖੁਰਦ, ਖੇੜੀ, ਉਭਾਵਾਲ, ਸ਼ੇਰੋਂ, ਲੌਂਗੋਵਾਲ, ਕੁਨਰਾ ਅਤੇ ਚੌਵਾਸ ਵਿਖੇ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਅਮਨ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਅਖੰਡ ਪਾਠ ਸਾਹਿਬ, ਰਾਮਾਇਣ ਪਾਠ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਮਾਗਮਾਂ ਵਿੱਚ ਹਾਜ਼ਰੀ ਭਰੀ।