28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਿੱਖੀ ਦੇ ਪ੍ਰਚਾਰ ਲਈ ਸੰਤ ਖੇੜੀ ਖੁਰਦ ਵਾਲ਼ੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ

ਸ਼ੇਰਪੁਰ, 27 ਅਕਤੂਬਰ (ਦਰਸ਼ਨ ਸਿੰਘ ਖੇੜੀ)-ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ, ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲੇ ਸਿੱਖ ਧਰਮ ਦੇ ਪ੍ਰਚਾਰ ਲਈ ਆਸਟ੍ਰੇਲੀਆ ਦੇ ਵਿਦੇਸ਼ੀ ਦੌਰੇ ’ਤੇ ਰਵਾਨਾ ਹੋ ਗਏ ਹਨ। ਉਨ੍ਹਾਂ ਨੂੰ ਆਸਟ੍ਰੇਲੀਆ ਵਿਚ ਵਸਦੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਵੱਖ-ਵੱਖ ਗੁਰਦੁਆਰਿਆਂ ਵਿੱਚ ਪ੍ਰਚਾਰ ਕਰਨ ਲਈ ਸੱਦਾ ਪੱਤਰ ਭੇਜਿਆ ਗਿਆ ਸੀ।

ਅਜੀਤ ਡੈਸਕ 28-10-2026
ਸ਼ੇਰਪੁਰ, 27 ਅਕਤੂਬਰ (ਦਰਸ਼ਨ ਸਿੰਘ ਖੇੜੀ)-ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ, ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲੇ ਸਿੱਖ ਧਰਮ ਦੇ ਪ੍ਰਚਾਰ ਲਈ ਆਸਟ੍ਰੇਲੀਆ ਦੇ ਵਿਦੇਸ਼ੀ ਦੌਰੇ ’ਤੇ ਰਵਾਨਾ ਹੋ ਗਏ ਹਨ। ਉਨ੍ਹਾਂ ਨੂੰ ਆਸਟ੍ਰੇਲੀਆ ਵਿਚ ਵਸਦੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਵੱਖ-ਵੱਖ ਗੁਰਦੁਆਰਿਆਂ ਵਿੱਚ ਪ੍ਰਚਾਰ ਕਰਨ ਲਈ ਸੱਦਾ ਪੱਤਰ ਭੇਜਿਆ ਗਿਆ ਸੀ। ਉਨ੍ਹਾਂ ਨੇ ਦਮਦਮੀ ਟਕਸਾਲ ਦੇ ਨਕਸ਼ੇ ਕਦਮ ’ਤੇ ਚੱਲਦਿਆਂ ਵੱਖ ਵੱਖ ਪਿੰਡਾਂ ਵਿਚ ਬੱਚਿਆਂ ਨੂੰ ਗੁਰਬਾਣੀ ਸੰਥਿਆ, ਨਿੱਤਨੇਮ ਕਰਨ ਲਈ ਪ੍ਰੇਰਣਾ, ਜਪੁਜੀ ਸਾਹਿਬ ਦਾ ਸਟੀਕ ਤਿਆਰ ਕਰਨਾ ਅਤੇ ਗੁਰ ਇਤਿਹਾਸ ਦੀਆਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਸਿੱਖੀ ਪ੍ਰਤੀ ਮਹਾਨ ਸੇਵਾਵਾਂ ਕਰਕੇ ਸਤਿਕਾਰਿਆ ਜਾਂਦਾ ਹੈ। ਆਸਟ੍ਰੇਲੀਆ ਵਿਚ ਵਸਦੇ ਪੰਜਾਬੀ ਭਾਈਚਾਰੇ ਅੰਦਰ ਵੀ ਉਨ੍ਹਾਂ ਨੂੰ ਤੀਬਰਤਾ ਨਾਲ ਉਡੀਕਿਆ ਜਾ ਰਿਹਾ ਹੈ। ਵਿਦੇਸ਼ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਸਥਾਵਾਂ ਵਲੋਂ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਵਲੋਂ ਪੰਚਾਇਤ ਮੰਤਰੀ ਦੀ ਕੋਠੀ ਦਾ ਘਿਰਾਓ 30 ਨੂੰ ਅਗਲੀ ਖ਼ਬਰ ਫ਼ਿਰੋਜ਼ਪੁਰ ਡਿਵੀਜ਼ਨ ਵਲੋਂ ਡਿਜੀਟਲ ਲਾਈਫ ਸਰਟੀਫਿਕੇਟ ਮੁਹਿੰਮ ਤਹਿਤ ਪੈਨਸ਼ਨਰਾਂ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।