ਅਨਮੋਲਦੀਪ ਕੌਰ ਨੇ ਇਕ ਸੋਨੇ ਤੇ ਇਕ ਚਾਂਦੀ ਦਾ ਤਗਮਾ ਜਿੱਤਿਆ
ਸੁਨਾਮ ਊਧਮ ਸਿੰਘ ਵਾਲਾ, 27 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਖੇਡਾਂ ਵਤਨ ਪੰਜਾਬ ਦੀਆਂ 2026 ਸੰਗਰੂਰ ਸੀਜ਼ਨ-4 ਤੈਰਾਕੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੇੜਲੇ ਪਿੰਡ ਬਿਗੜਵਾਲ ਦੀ ਅਨਮੋਲਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਸਿੱਖ ਨੇ ਇਕ ਸੋਨੇ ਅਤੇ ਇਕ ਚਾਂਦੀ ਦਾ ਤਗਮਾ ਜਿੱਤਕੇ ਆਪਣੇ ਮਾਤਾ-ਪਿਤਾ ਅਤੇ ਪਿੰਡ ਦਾ ਨਾਂਅ ਰੋਸ਼ਨ ਕੀਤਾ। ਪਿੰਡ ਪਹੁੰਚਣ ਤੇ ਤੈਰਾਕ ਅਨਮੋਲਦੀਪ ਕੌਰ ਨੂੰ ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ ਦੀ ਚੇਅਰਪਰਸਨ ਮੈਡਮ ਪ੍ਰਦੀਪ ਕੌਰ ਅਤੇ ਡਾਕਟਰ ਗੁਰਪ੍ਰੀਤ ਸਿੰਘ ਬਿਗੜਵਾਲ ਵੱਲੋਂ ਸਨਮਾਨਿਤ ਕੀਤਾ ਗਿਆ।
ਅਨਮੋਲਦੀਪ ਕੌਰ ਨੂੰ ਸਨਮਾਨਿਤ ਕਰਦੇ ਹੋਏ ਚੇਅਰਪਰਸਨ ਪ੍ਰਦੀਪ ਕੌਰ ਅਤੇ ਡਾ. ਗੁਰਪ੍ਰੀਤ ਸਿੰਘ ਬਿਗੜਵਾਲ। ਤਸਵੀਰ-ਧਾਲੀਵਾਲ
28-10-2026