28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਿਸਾਨ ਦੀ ਫ਼ਸਲ ਦਾ ਸਹੀ ਮੁੱਲ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਮੁਸਤੈਦ - ਡੀ.ਸੀ. ਤਿੜਕੇ

ਮਲੇਰਕੋਟਲਾ, 27 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਕਿਸਾਨ ਦੀ ਮਹੀਨਿਆਂ ਦੀ ਘਾਲਣਾ ਦਾ ਸਹੀ ਮੁੱਲ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ।

ਝੋਨੇ ਦੀ ਖ਼ਰੀਦ ਸਬੰਧੀ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ। ਤਸਵੀਰ : ਮੁਹੰਮਦ ਹਨੀਫ਼ ਥਿੰਦ 28-10-2026
ਮਲੇਰਕੋਟਲਾ, 27 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਕਿਸਾਨ ਦੀ ਮਹੀਨਿਆਂ ਦੀ ਘਾਲਣਾ ਦਾ ਸਹੀ ਮੁੱਲ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਉਹ ਰੋਜ਼ਾਨਾ ਵਰਚੂਅਲ ਮੀਟਿੰਗਾਂ ਰਾਹੀਂ ਖ਼ਰੀਦ, ਅਦਾਇਗੀ ਅਤੇ ਲਿਫ਼ਟਿੰਗ ਦੀ ਸਮੀਖਿਆ ਕਰ ਰਹੇ ਹਨ ਅਤੇ ਅਧਿਕਾਰੀਆਂ ਨੂੰ 48 ਘੰਟਿਆਂ ਅੰਦਰ ਅਦਾਇਗੀ ਅਤੇ ਲਿਫ਼ਟਿੰਗ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,08,761 ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿੱਚੋਂ 1,03,925 ਮੀਟ੍ਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਇਸ ਵਿੱਚ ਪਨਗ੍ਰੇਨ ਵੱਲੋਂ 61,291, ਮਾਰਕਫੈੱਡ 23,455, ਪਨਸਪ 8,068, ਵੇਅਰਹਾਊਸ 10,815 ਅਤੇ ਵਪਾਰੀਆਂ ਵੱਲੋਂ 296 ਮੀਟ੍ਰਿਕ ਟਨ ਸ਼ਾਮਲ ਹੈ। ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਪਜਾਊ ਧਰਤੀ ਅਤੇ ਸਾਫ਼ ਹਵਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਕੰਬਾਈਨ ਚਾਲਕ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕਟਾਈ ਨਾ ਕਰਨ ਅਤੇ ਸੁਪਰ ਐਸ.ਐਮ.ਐਸ. ਲਾਜ਼ਮੀ ਲਗਾਉਣ, ਨਿਯਮ ਤੋੜਨ ਵਾਲਿਆਂ ਖਿਲਾਫ ਕਾਰਵਾਈ ਹੋਵੇਗੀ।
ਪਿਛਲੀ ਖ਼ਬਰ ਮੰਗਾਂ ਲਾਗੂ ਨਾ ਕਰਨ ਤੋਂ ਖ਼ਫ਼ਾ ਬਿਜਲੀ ਮੁਲਾਜ਼ਮ ਦਿੜ੍ਹਬਾ ਵਿਖੇ ਲਗਾਉਣਗੇ ਸੂਬਾਈ ਧਰਨਾ ਅਗਲੀ ਖ਼ਬਰ ਸਟੱਡੀ ਸਰਕਲ ਨੇ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।