ਨਾਜਾਇਜ਼ ਸ਼ਰਾਬ ਨੂੰ ਰੋਕਣ ਲਈ ਸ਼ੱਕੀ ਵਾਹਨਾਂ ਦੀ ਜਾਂਚ
ਦਿੜ੍ਹਬਾ ਮੰਡੀ, 28 ਅਕਤੂਬਰ (ਜਸਵੀਰ ਸਿੰਘ ਔਜਲਾ) - ਐਕਸਾਈਜ਼ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਿੜ੍ਹਬਾ ਵਿਖੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਅਨਾਜ ਮੰਡੀਆਂ, ਭੱਠਿਆਂ ਅਤੇ ਹੋਰ ਸ਼ੱਕੀ ਥਾਵਾਂ ’ ਤੇ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਾਹਨਾਂ ਦੀ ਵੀ ਤਲਾਸ਼ੀ ਲਈ ਗਈ ।
ਅਜੀਤ ਡੈਸਕ
29-10-2026