29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਮਲ ਧਾਲੀਵਾਲ ਵਲੋਂ ਸਰਕਾਰ ਖ਼ਿਲਾਫ਼ ਕਾਂਗਰਸ ਦੇ ਰੋਸ ਪ੍ਰਦਰਸ਼ਨ ’ਚ ਸ਼ਮੂਲੀਅਤ

ਅਮਰਗੜ੍ਹ, ਅਹਿਮਦਗੜ੍ਹ 28 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ, ਸੁਖਜੀਤ ਸਿੰਘ ਖੇੜਾ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਮੌਜੂਦਾ ਸਰਕਾਰ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕਾਲੀਆਂ ਝੰਡੀਆਂ ਲਹਿਰਾ ਕੇ ਅਤੇ ਝਾੜੂ ਫੂਕ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ।

ਅਜੀਤ ਡੈਸਕ 29-10-2026
ਅਮਰਗੜ੍ਹ, ਅਹਿਮਦਗੜ੍ਹ 28 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ, ਸੁਖਜੀਤ ਸਿੰਘ ਖੇੜਾ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਮੌਜੂਦਾ ਸਰਕਾਰ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕਾਲੀਆਂ ਝੰਡੀਆਂ ਲਹਿਰਾ ਕੇ ਅਤੇ ਝਾੜੂ ਫੂਕ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਗੱਲਬਾਤ ਕਰਦਿਆਂ ਕਮਲ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਧਾਲੀਵਾਲ ਨੇ ਕਿਹਾ ਕਿ ਜਦੋਂ ਸੂਬੇ ਦੇ ਹਿੱਤਾਂ ਅਤੇ ਲੋਕਾਂ ਦੀ ਸੁਰੱਖਿਆ ਦਾ ਸਵਾਲ ਉੱਠ ਰਹੇ ਹਨ,ਤਾਂ ਵਿਰੋਧੀ ਧਿਰ ਵਜੋਂ ਕਾਂਗਰਸ ਪਾਰਟੀ ਵੀ ਆਪਣਾ ਬਣਦਾ ਫ਼ਰਜ਼ ਨਿਭਾਉਂਦੇ ਹੋਏ ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੀ ਹੈ।
ਪਿਛਲੀ ਖ਼ਬਰ ਕੇ.ਸੀ.ਟੀ. ਕਾਲਜ ਫ਼ਤਹਿਗੜ੍ਹ ਵਿਖੇ 70ਵੀਆਂ ਰਾਜ ਪੱਧਰੀ ਤੀਰ ਅੰਦਾਜ਼ੀ ਖੇਡਾਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਅਲੀਸ਼ੇਰ ਵਿਖੇ ਹੋਏ ਸੜਕ ਹਾਦਸੇ ਦੀ ਯਾਦ ’ਚ ਸ਼ਰਧਾਂਜ਼ਲੀ ਸਮਾਰੋਹ ਅਤੇ ਪਾਠ ਦਾ ਭੋਗ 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।