ਘਰ-ਘਰ ਜਾ ਕੇ ਦਿੱਤਾ ਨਸ਼ਾ ਮੁਕਤੀ ਦਾ ਸੁਨੇਹਾ
ਮਲੇਰਕੋਟਲਾ, 29 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਨਸ਼ਿਆਂ ਵਿਰੁੱਧ ਜਾਗਰੂਕਤਾ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ, ਲੋਹਾ ਬਾਜ਼ਾਰ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਰੈਲੀ ਕੱਢੀ ਗਈ। ਡੀ.
ਮਲੇਰਕੋਟਲਾ, 29 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਨਸ਼ਿਆਂ ਵਿਰੁੱਧ ਜਾਗਰੂਕਤਾ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ, ਲੋਹਾ ਬਾਜ਼ਾਰ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਰੈਲੀ ਕੱਢੀ ਗਈ। ਡੀ.ਐਸ.ਪੀ. ( ਐਚ) ਸੁਮਿਤ ਸੂਦ ਅਤੇ ਐਸ.ਐਚ.ਓ. ਸਿਟੀ-2 ਬਲਜੀਤ ਸਿੰਘ ਦੀ ਅਗਵਾਈ ‘ਚ ਰੈਲੀ ਨਸ਼ਾ ਪ੍ਰਭਾਵਿਤ ਸੰਵੇਦਨਸ਼ੀਲ ਇਲਾਕਿਆਂ ਵਿਚ ਪਹੁੰਚੀ, ਜਿੱਥੇ ਘਰ-ਘਰ ਨਸ਼ਾ ਮੁਕਤੀ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਡੀ.ਐਸ.ਪੀ. ਸੁਮਿਤ ਸੂਦ ਨੇ ਕਿਹਾ ਕਿ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਪੁਲਿਸ ਜ਼ੀਰੋ ਟਾਲਰੈਂਸ ਨੀਤੀ ‘ਤੇ ਕੰਮ ਕਰ ਰਹੀ ਹੈ। ਨਸ਼ਿਆਂ ਖਿਲਾਫ ਲੜਾਈ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਵਿਦਿਆਰਥੀਆਂ ਨੇ ‘ਨਸ਼ਾ ਕਰੇ ਬਰਬਾਦ, ਜ਼ਿੰਦਗੀ ਨਾਲ ਕਰ ਪਿਆਰ’ ਦੇ ਨਾਅਰਿਆਂ ਨਾਲ ਲੋਕਾਂ ਨੂੰ ਪ੍ਰੇਰਿਤ ਕੀਤਾ। ਐਸ.ਐਚ.ਓ. ਬਲਜੀਤ ਸਿੰਘ ਨੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਫ਼ਰਤ ਨਹੀਂ, ਇਲਾਜ ਤੇ ਮੁੜ ਵਸੇਬੇ ਲਈ ਹਮਦਰਦੀ ਦੀ ਲੋੜ ਹੈ।