01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਸਰੋਵਰ ’ਚ ਬਰੇਤੀ ਪਾਉਣ ਦੀ ਕਾਰ ਸੇਵਾ ਅੱਜ

ਚੀਮਾ ਮੰਡੀ, 31 ਅਕਤੂਬਰ (ਗੁਰਜੀਤ ਸਿੰਘ ਚਹਿਲ)—ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ‘ਚ ਸੁਸ਼ੋਭਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਧੀਨ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਦੇ ਪਵਿੱਤਰ ਸਰੋਵਰ ‘ਚੋਂ ਗਾਰ ਕੱਢਣ ਦੀ ਕਾਰ ਸੇਵਾ ਬੀਤੇ ਦਿਨੀਂ ਸੰਗਤਾਂ ਵੱਲੋਂ ਕੁਝ ਹੀ ਘੰਟਿਆਂ ‘ਚ ਮੁਕੰਮਲ ਕਰ ਦਿੱਤੀ ਗਈ ਸੀ। ਹੁਣ ਸਰੋਵਰ ‘ਚ ਬਰੇਤੀ ਪਾਉਣ ਦੀ ਕਾਰ ਸੇਵਾ 1 ਨਵੰਬਰ ਨੂੰ ਕਰਵਾਈ ਜਾਵੇਗੀ।

ਅਜੀਤ ਡੈਸਕ 01-11-2026
ਚੀਮਾ ਮੰਡੀ, 31 ਅਕਤੂਬਰ (ਗੁਰਜੀਤ ਸਿੰਘ ਚਹਿਲ)—ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ‘ਚ ਸੁਸ਼ੋਭਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਧੀਨ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਦੇ ਪਵਿੱਤਰ ਸਰੋਵਰ ‘ਚੋਂ ਗਾਰ ਕੱਢਣ ਦੀ ਕਾਰ ਸੇਵਾ ਬੀਤੇ ਦਿਨੀਂ ਸੰਗਤਾਂ ਵੱਲੋਂ ਕੁਝ ਹੀ ਘੰਟਿਆਂ ‘ਚ ਮੁਕੰਮਲ ਕਰ ਦਿੱਤੀ ਗਈ ਸੀ। ਹੁਣ ਸਰੋਵਰ ‘ਚ ਬਰੇਤੀ ਪਾਉਣ ਦੀ ਕਾਰ ਸੇਵਾ 1 ਨਵੰਬਰ ਨੂੰ ਕਰਵਾਈ ਜਾਵੇਗੀ। ਗੁਰਦੁਆਰਾ ਨਾਨਕਸਰ ਸਾਹਿਬ ਦੇ ਰਿਸੀਵਰ ਜਥੇਦਾਰ ਦਰਬਾਰਾ ਸਿੰਘ, ਮੁੱਖ ਗ੍ਰੰਥੀ ਬਾਬਾ ਮੱਖਣ ਸਿੰਘ ਅਤੇ ਮੈਨੇਜਰ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਨੂੰ ਸਮਰਪਿਤ ਸੰਤ ਜੀ ਦੀ ਯਾਦ ’ਚ ਬਣੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਸੇਵਾਵਾਂ ਪੂਰੇ ਉਤਸ਼ਾਹ ਨਾਲ ਚੱਲ ਰਹੀਆਂ ਹਨ, ਜਿਸ ਦੇ ਤਹਿਤ ਸੰਗਤਾਂ 1 ਨਵੰਬਰ ਨੂੰ ਪਵਿੱਤਰ ਸਰੋਵਰ ‘ਚ ਬਰੇਤੀ ਪਾਉਣ ਦੀ ਸੇਵਾ ਲਈ ਬਰੇਤੀ ਗੁਰਦੁਆਰਾ ਸਾਹਿਬ ਵਿਖੇ ਪਹੁੰਚਾ ਸਕਦੀਆਂ ਹਨ। ਇਸ ਮੌਕੇ ਗੁ. ਨਾਨਕਸਰ ਸਾਹਿਬ ਦੇ ਮੀਤ ਗ੍ਰੰਥੀ ਬਾਬਾ ਜਗਤਾਰ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ, ਖਜਾਨਚੀ ਹਰਮੇਸ਼ ਸਿੰਘ, ਰਾਗੀ ਜਸਵਿੰਦਰ ਸਿੰਘ ਜੱਸੀ, ਪਰਮਜੀਤ ਸਿੰਘ ਨਿੱਕਾ, ਦਰਸ਼ਨ ਸਿੰਘ ਔਲਖ, ਅਵਤਾਰ ਸਿੰਘ ਤਾਰੀ, ਨਛੱਤਰ ਸਿੰਘ, ਨੰਬਰਦਾਰ ਰਾਜੂ ਸਿੰਘ, ਨਿੱਕਾ ਸਿੰਘ ਸੋਹਲ, ਨੰਬਰਦਾਰ ਗੁਰਜੰਟ ਸਿੰਘ ਅਤੇ ਸਿਮਰਨਜੀਤ ਸਿੰਘ ਸੇਵਾਦਾਰ ਬੜੂ ਸਾਹਿਬ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਇਸਗੇਕ ਵਲੋਂ ਸਲਾਇਟ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਦੇਣ ਦਾ ਐਲਾਨ ਅਗਲੀ ਖ਼ਬਰ ਰਾਹੁਲ ਗਾਂਧੀ ਦੀ 4 ਦੀ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।