01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅਲੀਸ਼ੇਰ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਕੈਬਨਿਟ ਮੰਤਰੀ ਗੋਇਲ ਨੇ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਲਹਿਰਾਗਾਗਾ, 31 ਅਕਤੂਬਰ (ਅਸ਼ੋਕ ਗਰਗ)-ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਨਮਿਤ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ।

ਕੈਬਨਿਟ ਮੰਤਰੀ ਬਰਿੰਦਰ ਗੋਇਲ ਪੀੜਤ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਦੇਣ ਤੋਂ ਪਹਿਲਾਂ ਸੰਬੋਧਨ ਕਰਦੇ ਹੋਏ। ਤਸਵੀਰ ਅਸ਼ੋਕ ਗਰਗ 01-11-2026
ਲਹਿਰਾਗਾਗਾ, 31 ਅਕਤੂਬਰ (ਅਸ਼ੋਕ ਗਰਗ)-ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਨਮਿਤ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ, ਗੰਭੀਰ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਵੀ 10-10 ਲੱਖ ਰੁਪਏ ਅਤੇ ਹੋਰ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਤਰ੍ਹਾਂ ਪੀੜਤ ਪਰਿਵਾਰਾਂ ਅਤੇ ਜ਼ਖ਼ਮੀਆਂ ਨੂੰ ਕੁੱਲ 1 ਕਰੋੜ 26 ਲੱਖ ਰੁਪਏ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਦਿੱਤੇ ਗਏ। ਸ੍ਰੀ ਗੋਇਲ ਨੇ ਕਿਹਾ ਕਿ ਇਸ ਹਾਦਸੇ ਨੇ ਪਰਿਵਾਰਾਂ ਦੇ ਨਾਲ-ਨਾਲ ਸਮੁੱਚੇ ਇਲਾਕੇ ਨੂੰ ਡੂੰਘੇ ਦੁੱਖ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪਿਆਰਿਆਂ ਨੂੰ ਗੁਆਉਣ ਦਾ ਦਰਦ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਦੇ ਵਿਛੋੜੇ ਨਾਲ ਪਿਆ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ। ਮੁਆਵਜ਼ੇ ਰਾਹੀਂ ਪੀੜਤ ਪਰਿਵਾਰਾਂ ਨੂੰ ਇਸ ਔਖੇ ਸਮੇਂ ਵਿੱਚ ਆਰਥਿਕ ਸਹਾਰਾ ਦੇਣ ਦਾ ਉਪਰਾਲਾ ਕੀਤਾ ਗਿਆ ਹੈ।
ਪਿਛਲੀ ਖ਼ਬਰ ਨੌਜਵਾਨ ਹਰਕੀਰਤ ਸਿੰਘ ਹੈਰੀ ਦਾ ਦਿਹਾਂਤ ਅਗਲੀ ਖ਼ਬਰ ਗੱਜਣਮਾਜਰਾ ਨੂੰ ‘ਆਪ’ ਵਲੋਂ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਖੁਸ਼ੀ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।