01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੰਗਰੂਰ ’ਚ ਝੋਨੇ ਦਾ ਝਾੜ ਵਧਣ ਅਤੇ ਬਾਸਮਤੀ ਦਾ ਵਧੀਆ ਭਾਅ ਮਿਲਣ ਨਾਲ ਕਿਸਾਨਾਂ ਦੇ ਚਿਹਰੇ ਖਿੜੇ

ਸੰਗਰੂਰ, 31 ਅਕਤੂਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ ਜਿੱਥੇ 2. 41 ਲੱਖ ਹੈਕਟੇਅਰ ਰਕਬਾ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਹੇਠ ਹੈ, ਵਿਖੇ ਝੋਨੇ ਦਾ ਝਾੜ ਪਿਛਲੇ ਸਾਲ ਨਾਲੋਂ ਚਾਰ ਤੋਂ ਪੰਜ ਕੁਇੰਟਲ ਪ੍ਰਤੀ ਏਕੜ ਵਧਿਆ ਹੈ ਜਦੋਂ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਬਾਸਮਤੀ ਦਾ ਭਾਅ ਪਿਛਲੇ ਸਾਲ ਨਾਲੋਂ 1500 ਪ੍ਰਤੀ ਕੁਇੰਟਲ ਵੱਧ ਮਿਲ ਰਿਹਾ ਹੈ।

ਅਨਾਜ ਮੰਡੀ ਸੰਗਰੂਰ ਦਾ ਦ੍ਰਿਸ਼। ਤਸਵੀਰ-ਮੁਕੇਸ਼ ਕੁਮਾਰ 01-11-2026
ਸੰਗਰੂਰ, 31 ਅਕਤੂਬਰ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ ਜਿੱਥੇ 2.41 ਲੱਖ ਹੈਕਟੇਅਰ ਰਕਬਾ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਹੇਠ ਹੈ, ਵਿਖੇ ਝੋਨੇ ਦਾ ਝਾੜ ਪਿਛਲੇ ਸਾਲ ਨਾਲੋਂ ਚਾਰ ਤੋਂ ਪੰਜ ਕੁਇੰਟਲ ਪ੍ਰਤੀ ਏਕੜ ਵਧਿਆ ਹੈ ਜਦੋਂ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਬਾਸਮਤੀ ਦਾ ਭਾਅ ਪਿਛਲੇ ਸਾਲ ਨਾਲੋਂ 1500 ਪ੍ਰਤੀ ਕੁਇੰਟਲ ਵੱਧ ਮਿਲ ਰਿਹਾ ਹੈ। ਪਿਛਲੇ ਸਾਲ ਦੀ ਗੱਲ ਕਰੀਏ ਤਾਂ ਝੋਨੇ ਦਾ ਝਾੜ ਕਰੀਬ 24 ਕੁਇੰਟਲ ਪ੍ਰਤੀ ਏਕੜ ਸੀ, ਪਰ ਇਸ ਵਾਰ ਝੋਨੇ ਦਾ ਝਾੜ 28 ਤੋਂ 30 ਕੁਇੰਟਲ ਦੇ ਕਰੀਬ ਹੈ। ਇਸ ਦੀ ਪੁਸ਼ਟੀ ਕਰਦਿਆਂ ਪਿੰਡ ਮੰਗਵਾਲ ਦੇ ਕਿਸਾਨ ਰਾਜਪਾਲ ਸਿੰਘ ਮੰਗਵਾਲ ਅਤੇ ਪਿੰਡ ਥਲੇਸਾਂ ਦੇ ਧਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਹੈ। ਇਸੇ ਤਰ੍ਹਾਂ ਪਿੰਡ ਤੁੰਗਾਂ ਦੇ ਭੋਲਾ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਬਾਸਮਤੀ ਦੇ ਝਾੜ ਵਿੱਚ ਵੀ ਚਾਰ ਕੁਇੰਟਲ ਪ੍ਰਤੀ ਏਕੜ ਦਾ ਵਾਧਾ ਹੋਇਆ ਹੈ, ਦੂਜਾ ਇਸ ਵਾਰ ਬਾਸਮਤੀ ਦੇ ਭਾਅ ’ਚ ਬਹੁਤ ਤੇਜ਼ੀ ਹੈ,ਪਿਛਲੇ ਵਾਰ ਬਾਸਮਤੀ ਦਾ ਭਾਅ 3000 ਤੋਂ 350 0 ਰੁਪਏ ਪ੍ਰਤੀ ਕੁਇੰਟਲ ਰਿਹਾ ਸੀ ਪਰ ਇਸ ਵਾਰ ਕਿਸਾਨਾਂ ਨੂੰ ਬਾਸਮਤੀ ਦਾ ਭਾਅ 4000 ਤੋਂ 5000 ਰੁਪਏ ਪ੍ਰਤੀ ਕੁਇੰਟਲ ਮਿਲ ਰਿਹਾ ਹੈ, ਮੁੱਕਦੀ ਗੱਲ ਕਿਸਾਨਾਂ ਨੂੰ ਇੱਕ ਏਕੜ ਬਾਸਮਤੀ ਤੋਂ ਇਕ ਲੱਖ ਰੁਪਏ ਦੇ ਕਰੀਬ ਮਿਲ ਰਿਹਾ ਹੈ ਜਦੋਂ ਕਿ ਝੋਨੇ ਦੇ ਇੱਕ ਏਕੜ ਤੋਂ 80 ਹਜ਼ਾਰ ਰੁਪਏ ਮਿਲ ਰਿਹਾ ਹੈ ਜਿਸ ਨਾਲ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਹਨ। ਝੋਨੇ ਤੇ ਬਾਸਮਤੀ ਦੇ ਵਧੇ ਝਾੜ ਬਾਰੇ ਖੇਤੀਬਾੜੀ ਅਫ਼ਸਰ ਡਾ ਇੰਦਰਜੀਤ ਸਿੰਘ ਭੱਟੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਪੁਸ਼ਤੀ ਕਰਦਿਆਂ ਕਿਹਾ ਕਿ ਇਸ ਵਾਰ ਝੋਨੇ ਦਾ ਝਾੜ ਚਾਰ ਤੋਂ ਛੇ ਕੁਇੰਟਲ ਅਤੇ ਬਾਸਮਤੀ ਦਾ ਤਿੰਨ ਤੋਂ ਚਾਰ ਕੁਇੰਟਲ ਪ੍ਰਤੀ ਏਕੜ ਵਧਿਆ ਹੈ। ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਵਿੱਚ ਝੋਨੇ ਅਤੇ ਬਾਸਮਤੀ ਦੀ ਆਮਦ ਵਿੱਚ ਆਈ ਤੇਜ਼ੀ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਪ੍ਰਭਲੀਨ ਸਿੰਘ ਚੀਮਾ ਅਤੇ ਵਧੀਕ ਜ਼ਿਲ੍ਹਾ ਮੰਡੀ ਅਫ਼ਸਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਵਿੱਚ ਕੱਲ੍ਹ ਸ਼ਾਮ ਤੱਕ 674522 ਮੀਟਰਕ ਟਨ ਦੇ ਕਰੀਬ ਝੋਨੇ ਅਤੇ ਬਾਸਮਤੀ ਦੀ ਆਮਦ ਹੋਈ ਹੈ ਜਿਸ ਵਿੱਚੋਂ 634430 ਮੀਟਰਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਸੈਕਟਰੀ ਨਰਿੰਦਰਪਾਲ, ਸੁਪਰਡੈਂਟ ਗੁਰਜੀਤ ਸਿੰਘ ਲੱਡੀ,ਸੁਪਰਵਾਈਜ਼ਰ ਹਰਿੰਦਰ ਸਿੰਘ ਅਤੇ ਸੁਪਰਵਾਈਜ਼ਰ ਬਘੇਲ ਸਿੰਘ ਨੇ ਦੱਸਿਆ ਕਿ ਅਨਾਜ ਮੰਡੀ ਸੰਗਰੂਰ ਅਤੇ ਨਾਲ ਲੱਗਦੇ ਖ਼ਰੀਦ ਕੇਂਦਰਾਂ ਵਿੱਚ 77831 ਮੀਟਰਕ ਟਨ ਝੋਨੇ ਅਤੇ ਬਾਸਮਤੀ ਦੀ ਆਮਦ ਹੋ ਚੁੱਕੀ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੀਸ਼ਨ ਕੁਮਾਰ ਤੁੰਗਾ ਅਤੇ ਅਕਾਊਂਟੈਂਟ ਯੂਨੀਅਨ ਦੇ ਪ੍ਰਧਾਨ ਧਰਮਿੰਦਰ ਤਿਵਾਰੀ ਦਾ ਕਹਿਣਾ ਹੈ ਕਿ ਜਦੋਂ ਕਿਸਾਨਾਂ ਦੀ ਆਮਦਨ ਵਧੇਗੀ ਤਾਂ ਬਾਜ਼ਾਰ ਵਿੱਚ ਕਾਰੋਬਾਰ ਦਾ ਵਧਣਾ ਸੁਭਾਵਿਕ ਹੈ।
ਪਿਛਲੀ ਖ਼ਬਰ ਨਿਊਜ਼ੀਲੈਂਡ ਵਿਰੁੱਧ ਪਹਿਲੇ 3 ਮੈਚਾਂ ਲਈ ਆਕਿਬ ਨਬੀ ਭਾਰਤੀ ਟੀਮ ’ਚ ਸ਼ਾਮਿਲ ਜਰਸੀ ਵਿਵਾਦ ਬੇਲੋੜਾ ਸੀ, ਟਿਰਕੀ ਨੂੰ ਇਸ ਬ... ਅਗਲੀ ਖ਼ਬਰ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।