02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਟਿਕਟ ਮਿਲਣ ’ਤੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋ ਕੇ ਕੀਤਾ ਗੁਰੂ ਦਾ ਸ਼ੁਕਰਾਨਾ

ਅਮਰਗੜ੍ਹ, 1 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਆਗਾਮੀ ਚੋਣਾਂ ਲਈ ਮੁੜ ਤੋਂ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਆਪ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ।

ਅਜੀਤ ਡੈਸਕ 02-11-2026
ਅਮਰਗੜ੍ਹ, 1 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਆਗਾਮੀ ਚੋਣਾਂ ਲਈ ਮੁੜ ਤੋਂ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਆਪ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸ ਐਲਾਨ ਤੋਂ ਤੁਰੰਤ ਬਾਅਦ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਅਤੇ ਪੰਥ ਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ।ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ ਤੇ ਜੋ ਮੁੜ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਤੇ ਪੂਰੀ ਤਰ੍ਹਾਂ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਅਮਰਗੜ੍ਹ ਹਲਕੇ ਦੇ ਮਿਹਨਤਕਸ਼ ਲੋਕ ਸੇਵਾ ਦੀ ਸਿਆਸਤ ਤੇ ਪਹਿਲਾਂ ਦੀ ਤਰਾਂ ਹੁਣ ਵੀ ਮੋਹਰ ਲਾਉਣਗੇ ਤੇ ਵੱਡੇ ਫਰਕ ਨਾਲ ਅਸੀਂ ਅਮਰਗੜ੍ਹ ਦੀ ਸੀਟ ਜਿੱਤਾਂਗੇ।ਇਸ ਮੌਕੇ ਪ੍ਰੋ. ਗੱਜਣਮਾਜਰਾ ਦੀ ਧਰਮ ਪਤਨੀ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਇਹ ਟਿਕਟ ਗੱਜਣਮਾਜਰਾ ਪਰਿਵਾਰ ਨੂੰ ਨਹੀਂ ਬਲਕਿ ਅਮਰਗੜ੍ਹ ਦੇ ਲੋਕਾਂ ਦੇ ਪਿਆਰ ਸਤਿਕਾਰ ਨੂੰ ਮਿਲੀ ਹੈ। ਪਾਰਟੀ ਵਲੋਂ ਹਲਕੇ ਦੇ ਵਿਕਾਸ ਅਤੇ ਭਲਾਈ ਲਈ ਕੀਤੇ ਗਏ ਨਿਸ਼ਕਾਮ ਕਾਰਜਾਂ ਨੂੰ ਦੇਖਦਿਆਂ ਹੀ ਮੁੜ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।ਗੁਰਦੁਆਰਾ ਸਾਹਿਬ ਵਿਖੇ ਪੁੱਜੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਨ੍ਹਾਂ ਨੇ ਵਿਧਾਇਕ ਗੱਜਣਮਾਜਰਾ ਨੂੰ ਮੂੰਹ ਮਿੱਠਾ ਕਰਵਾ ਕੇ ਅਤੇ ਵਧਾਈਆਂ ਦੇ ਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ ਅਤੇ ਅਭਿਜੋਤ ਨਾਗਰਾ ਤੋਂ ਇਲਾਵਾ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਮਾਰਕੀਟ ਕਮੇਟੀ ਅਮਰਗੜ੍ਹ, ਆੜ੍ਹਤੀਆ ਐਸੋਸੀਏਸ਼ਨ ਅਮਰਗੜ੍ਹ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ, ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਸਮਾਜ ਸੇਵੀ ਦੀਪਕ ਕੌੜਾ ਦੀਪਾ, ਯੂਥ ਦੇ ਜ਼ਿਲ੍ਹਾ ਪ੍ਰਧਾਨ ਜਗਵੀਰ ਸਿੰਘ ਰੋਸੀ ਤੋਲੇਵਾਲ,ਮੁਹੰਮਦ ਨਿਸਾਰ ਚੌਧਰੀ,ਬਲਾਕ ਪ੍ਰਧਾਨ ਜਰਨੈਲ ਸਿੰਘ ਟਿਵਾਣਾ ਲਸੋਈ, ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ,ਸਰਬੱਤ ਦਾ ਭਲਾ ਟਰੱਸਟ ਦੇ ਜਿਲਾ ਪ੍ਰਧਾਨ ਸਰਪੰਚ ਭਾਈ ਜਗਦੀਪ ਸਿੰਘ ਘੁੰਮਣ, ਸਰਪੰਚ ਜਗਦੀਸ਼ ਸਿੰਘ ਘੁੰਮਣ, ਨੰਬਰਦਾਰ ਜਗਦੀਪ ਸਿੰਘ ਸਲਾਰ, ਸਰਪੰਚ ਵੀਰਇੰਦਰ ਸਿੰਘ ਮੰਨਵੀ, ਗੁਰਦੀਪ ਸਿੰਘ ਸਲਾਰੀਆ, ਹਰਦੀਪ ਸਿੰਘ ਸਲਾਰ, ਗੁਰਜੀਤ ਸਿੰਘ ਰਾਮਪੁਰ ਛੰਨਾ, ਲੱਕੀ ਡੇਅਰੀ ਹੁਸੈਨਪੁਰਾ, ਸਰਪੰਚ ਰਵਿੰਦਰ ਸਿੰਘ ਰਾਏਪੁਰ, ਗੁਰਵੀਰ ਸਿੰਘ ਸੋਹੀ, ਜਸਵਿੰਦਰ ਸਿੰਘ ਜੱਸੀ, ਪ੍ਰਧਾਨ ਰਾਜਿੰਦਰ ਸਿੰਘ ਹਿੰਦ, ਪ੍ਰੋ. ਇਕਬਾਲ ਸਿੰਘ, ਮੇਜਰ ਸਿੰਘ ਜਾਗੋਵਾਲ, ਬਬਲੀ ਗੱਜਣਮਾਜਰਾ, ਗੁਰਦੀਪ ਸਿੰਘ ਸਰਪੰਚ ਗੱਜਣਮਾਜਰਾ, ਬਾਬਾ ਜੋਗਾ ਸਿੰਘ, ਜਸਬੀਰ ਸਿੰਘ ਸੀਰਾ, ਪਰਮਜੀਤ ਸਿੰਘ ਪੰਮਾ, ਲਖਵਿੰਦਰ ਸਿੰਘ ਹੁਸੈਨਪੁਰਾ ਸਮੇਤ ਵੱਡੀ ਗਿਣਤੀ ਪਾਰਟੀ ਆਗੂ ਅਤੇ ਵਰਕਤਾਂ ਹਾਜਰ ਸਨ।
ਪਿਛਲੀ ਖ਼ਬਰ ਪ੍ਰੋ. ਅਮਰ ਪ੍ਰਤਾਪ ਸਿੰਘ ਬਣੇ ਆਈ.ਈ.ਆਈ. ਪੰਜਾਬ, ਚੰਡੀਗੜ੍ਹ ਦੇ ਚੇਅਰਮੈਨ ਅਗਲੀ ਖ਼ਬਰ ਉਮੀਦ ਸੰਸਥਾ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮਾਗਮ ਦੌਰਾਨ ਮੁੱਖ ਮਹਿਮਾਨ ਜਸਵੰਤ ਸਿੰਘ ਖਹਿਰਾ ਨੇ ਨਵ-ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।