ਰੈਲੀ ਵਿੱਚ 60 ਤੋਂ ਵੱਧ ਬੱਸਾਂ ਲਿਜਾਣ ਦਾ ਟੀਚਾ- ਕਮਲ ਧਾਲੀਵਾਲ
ਖੰਡੇਬਾਦ ਵਿਖੇ 27 ਏਕੜ ਜ਼ਮੀਨ ’ਚ ਬਣੇਗੀ ਨਵੀਂ ਅਨਾਜ ਮੰਡੀ, ਕੈਬਨਿਟ ਵੱਲੋਂ ਮਨਜ਼ੂਰੀ
ਲਹਿਰਾਗਾਗਾ, 1 ਨਵੰਬਰ (ਅਸ਼ੋਕ ਗਰਗ)- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਯਤਨਾਂ ਸਦਕਾ ਪਿੰਡ ਖੰਡੇਬਾਦ ਵਿਖੇ 27 ਏਕੜ ਜ਼ਮੀਨ ਵਿੱਚ ਨਵੀਂ ਅਨਾਜ ਮੰਡੀ ਦੀ ਉਸਾਰੀ ਕਰਨ ਦੇ ਪ੍ਰਸਤਾਵ ਨੂੰ ਪੰਜਾਬ ਕੈਬਨਿਟ ਵੱਲੋਂ ਮਨਜ਼ੂਰੀ ਮਿਲਣ ’ਤੇ ਲਹਿਰਾਗਾਗਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵੀਂ ਅਨਾਜ ਮੰਡੀ ਬਣਨ ਨਾਲ ਜਿੱਥੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੱਡੀ ਰਾਹਤ ਮਿਲੇਗੀ, ਉੱਥੇ ਲਹਿਰਾਗਾਗਾ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਤੋਂ ਵੀ ਦੂਰ ਹੋਵੇਗੀ।
ਬ
ਬਰਿੰਦਰ ਗੋਇਲ।
02-11-2026
ਲਹਿਰਾਗਾਗਾ, 1 ਨਵੰਬਰ (ਅਸ਼ੋਕ ਗਰਗ)- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਯਤਨਾਂ ਸਦਕਾ ਪਿੰਡ ਖੰਡੇਬਾਦ ਵਿਖੇ 27 ਏਕੜ ਜ਼ਮੀਨ ਵਿੱਚ ਨਵੀਂ ਅਨਾਜ ਮੰਡੀ ਦੀ ਉਸਾਰੀ ਕਰਨ ਦੇ ਪ੍ਰਸਤਾਵ ਨੂੰ ਪੰਜਾਬ ਕੈਬਨਿਟ ਵੱਲੋਂ ਮਨਜ਼ੂਰੀ ਮਿਲਣ ’ਤੇ ਲਹਿਰਾਗਾਗਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵੀਂ ਅਨਾਜ ਮੰਡੀ ਬਣਨ ਨਾਲ ਜਿੱਥੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੱਡੀ ਰਾਹਤ ਮਿਲੇਗੀ, ਉੱਥੇ ਲਹਿਰਾਗਾਗਾ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਤੋਂ ਵੀ ਦੂਰ ਹੋਵੇਗੀ। ਜ਼ਿਕਰਯੋਗ ਹੈ ਕਿ ਕੁਝ ਵਰ੍ਹੇ ਪਹਿਲਾਂ ਲਹਿਰਾਗਾਗਾ ਦੀ ਮੌਜੂਦਾ ਅਨਾਜ ਮੰਡੀ ਦੀ ਜਗ੍ਹਾ ਦੇ ਇੱਕ ਹਿੱਸੇ ਵਿੱਚ ਕਾਟਨ ਯਾਰਡ ਬਣਾ ਦਿੱਤਾ ਗਿਆ ਸੀ। ਇਸ ਕਾਰਨ ਅਨਾਜ ਮੰਡੀ ਦਾ ਆਕਾਰ ਕਾਫ਼ੀ ਛੋਟਾ ਹੋ ਗਿਆ ਅਤੇ ਝੋਨੇ ਸਮੇਤ ਹੋਰ ਫ਼ਸਲਾਂ ਦੀ ਆਮਦ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੰਡੀ ਵਿੱਚ ਥਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੋਂ ਬਾਹਰ ਗਲੀਆਂ ਜਾਂ ਹੋਰ ਖੁੱਲ੍ਹੀਆਂ ਥਾਵਾਂ ’ਤੇ ਉਤਾਰ ਕੇ ਵੇਚਣ ਲਈ ਮਜਬੂਰ ਹੋਣਾ ਪੈਂਦਾ ਸੀ। ਬਰਸਾਤ ਦੇ ਮੌਸਮ ਦੌਰਾਨ ਇਹ ਸਮੱਸਿਆ ਹੋਰ ਵੀ ਗੰਭੀਰ ਰੂਪ ਧਾਰਨ ਕਰ ਜਾਂਦੀ ਸੀ। ਫ਼ਸਲਾਂ ਦੀ ਸਾਂਭ-ਸੰਭਾਲ, ਖ਼ਰੀਦ ਪ੍ਰਬੰਧਾਂ ਅਤੇ ਆਵਾਜਾਈ ਵਿੱਚ ਆਉਂਦੀਆਂ ਦਿੱਕਤਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਇਸ ਦੇ ਨਾਲ ਹੀ ਮੰਡੀ ਵਿੱਚ ਫ਼ਸਲਾਂ ਦੀ ਆਮਦ ਸਮੇਂ ਸ਼ਹਿਰ ਦੀਆਂ ਸੜਕਾਂ ’ਤੇ ਆਵਾਜਾਈ ਦਾ ਦਬਾਅ ਵੀ ਵਧ ਜਾਂਦਾ ਸੀ।ਪੰਜਾਬ ਸਰਕਾਰ ਵੱਲੋਂ ਖੰਡੇਬਾਦ ਵਿਖੇ 27 ਏਕੜ ਜ਼ਮੀਨ ਵਿੱਚ ਨਵੀਂ ਅਨਾਜ ਮੰਡੀ ਬਣਾਉਣ ਨੂੰ ਮਨਜ਼ੂਰੀ ਮਿਲਣ ਨਾਲ ਇਨ੍ਹਾਂ ਸਮੱਸਿਆਵਾਂ ਦੇ ਹੱਲ ਦੀ ਆਸ ਬੱਝੀ ਹੈ। ਨਵੀਂ ਮੰਡੀ ਬਣਨ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਢੁਕਵੀਂ ਥਾਂ ਮਿਲੇਗੀ ਅਤੇ ਆੜ੍ਹਤੀਆਂ ਨੂੰ ਵੀ ਖ਼ਰੀਦ ਤੇ ਵਪਾਰਕ ਕੰਮਕਾਜ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਮੰਡੀ ਨਾਲ ਸਬੰਧਤ ਵਾਹਨਾਂ ਦੀ ਆਵਾਜਾਈ ਸ਼ਹਿਰ ਤੋਂ ਬਾਹਰ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਵੀ ਰਾਹਤ ਮਿਲੇਗੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਡਾ. ਸ਼ੀਸ਼ਪਾਲ ਆਨੰਦ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਆਸ਼ੂ ਗਰਗ, ਜ਼ਿਲ੍ਹਾ ਪਰਿਸ਼ਦ ਮੈਂਬਰ ਅਮਨਦੀਪ ਕੌਰ ਖੰਡੇਬਾਦ, ਪਿੰਡ ਲਹਿਲ ਖੁਰਦ ਦੇ ਸਰਪੰਚ ਜਗਜੀਵਨ ਸਿੰਘ, ਆੜਤੀ ਆਗੂ ਅਜੇ ਕੁਮਾਰ ਠੋਲੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਯਤਨਾਂ ਦੀ ਸ਼ਲਾਘਾ ਕੀਤੀ।