02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰੈਲੀ ਵਿੱਚ 60 ਤੋਂ ਵੱਧ ਬੱਸਾਂ ਲਿਜਾਣ ਦਾ ਟੀਚਾ- ਕਮਲ ਧਾਲੀਵਾਲ

ਅਮਰਗੜ੍ਹ, 1 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਹਲਕਾ ਅਮਰਗੜ੍ਹ ‘ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਕਾਂਗਰਸੀ ਆਗੂਆਂ ਵੱਲੋਂ ਤਿਆਰੀਆਂ ਜੰਗੀ ਪੱਧਰ ਤੇ ਆਰੰਭ ਦਿੱਤੀਆਂ ਗਈਆਂ ਹਨ ਅਤੇ ਪਿੰਡ ਪੱਧਰ ਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ।

ਖੰਡੇਬਾਦ ਵਿਖੇ 27 ਏਕੜ ਜ਼ਮੀਨ ’ਚ ਬਣੇਗੀ ਨਵੀਂ ਅਨਾਜ ਮੰਡੀ, ਕੈਬਨਿਟ ਵੱਲੋਂ ਮਨਜ਼ੂਰੀ 02-11-2026
ਅਮਰਗੜ੍ਹ, 1 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਹਲਕਾ ਅਮਰਗੜ੍ਹ ‘ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਕਾਂਗਰਸੀ ਆਗੂਆਂ ਵੱਲੋਂ ਤਿਆਰੀਆਂ ਜੰਗੀ ਪੱਧਰ ਤੇ ਆਰੰਭ ਦਿੱਤੀਆਂ ਗਈਆਂ ਹਨ ਅਤੇ ਪਿੰਡ ਪੱਧਰ ਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਸਬੰਧੀ ਅ ਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਵੱਲੋਂ ਸਥਾਨਕ ਦਫ਼ਤਰ ਵਿਖੇ ਪਾਰਟੀ ਆਗੂਆ ਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ, ਭਵਿੱਖ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਇਹ ਰੈਲੀ ਕੀਤੀ ਜਾ ਰਹੀ ਹੈ ਤੇ ਰੈਲੀ ਨੂੰ ਸਫ਼ਲ ਬਣਾਉਣ ਵਾਸਤੇ ਅਮਰਗੜ੍ਹ ਹਲਕੇ ਤੋਂ ਘੱਟੋ-ਘੱਟ 60 ਤੋਂ ਵੱਧ ਬੱਸਾਂ ਲਿਜਾਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਬਲਾਕ ਸ਼ਹਿਰੀ ਕਾਂਗਰਸ ਪ੍ਰਧਾਨ ਮਹਿੰਦਰ ਸਿੰਘ, ਪ੍ਰਧਾਨ ਪ੍ਰਿੰਸ ਜੋਸ਼ੀ ਰੌਕੀ, ਸਰਪੰਚ ਚਰਨਜੀਤ ਸਿੰਘ ਚੰਨੀ ਬਨਭੌਰਾ, ਹਲਕਾ ਯੂਥ ਪ੍ਰਧਾਨ ਬਬਲੂ ਮਾਹੋਰਾਣਾ, ਅਮਰਿੰਦਰ ਭੁੱਲਰ, ਯੂਥ ਪ੍ਰਧਾਨ ਗੁਰਮੀਤ ਸੋਹੀ, ਸਰਪੰਚ ਅੰਮ੍ਰਿਤਪਾਲ ਮੁਹਾਲਾ, ਲਖਵੀਰ ਸਿੰਘ ਨਿੱਕਾ, ਲੱਕੀ ਤੋਲੇਵਾਲ, ਪੰਚ ਕੇਸਰ ਸਿੰਘ ਰੁੜਕੀ ਖੁਰਦ, ਦਲਜੀਤ ਸਿੰਘ ਦੁੱਗਰੀ, ਡਾ. ਗੁਲਸ਼ਨ ਹਿੰਮਤਾਣਾ, ਹਰਪ੍ਰੀਤ ਸੋਹੀ, ਜੀਵਨ ਧਾਲੀਵਾਲ, ਬਲਕਾਰ ਸਿੰਘ, ਹਰਪ੍ਰੀਤ ਸਿੰਘ ਫੌਜੀ, ਭਗਵੰਤ ਸਿੰਘ ਭੜੀ, ਮਹਾਂਵੀਰ ਪ੍ਰਸਾਦ, ਰਮੇਸ਼ ਕੁਮਾਰ, ਸਾਬਕਾ ਪੰਚ ਰੂਪ ਸਿੰਘ ਅਤੇ ਜਸਪਾਲ ਲਾਡੇਵਾਲ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਲੋਮੇਸ਼ ਸ਼ਰਮਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ ਅਗਲੀ ਖ਼ਬਰ ਅਜੀਤ, ਜਲੰਧਰ ਸੁਨਾਮ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।