ਲੋਮੇਸ਼ ਸ਼ਰਮਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ
ਮਾਲੇਰਕੋਟਲਾ, 1 ਨਵੰਬਰ ( ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਾਲੇਰਕੋਟਲਾ ਦੇ ਸਾਬਕਾ ਜ਼ਿਲ੍ਹਾ ਯੁਵਾ ਪ੍ਰਧਾਨ ਲੋਮੇਸ਼ ਸ਼ਰਮਾ ਨੂੰ ਸੂਬਾ ਪੱਧਰੀ ਭਾਜਪਾ ਦੀ ਯੁਵਾ ਟੀਮ ‘ਚ ਸ਼ਾਮਿਲ ਕੀਤਾ ਹੈ । ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਪੰਜਾਬ ਦੀ ਨਵੀਂ ਸੂਬਾ ਟੀਮ ਵਿੱਚ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਵੱਲੋਂ ਜਾਰੀ ਕੀਤੇ ਨਿਯੁਕਤੀ ਪੱਤਰ ਅਨੁਸਾਰ ਲੋਮੇਸ਼ ਸ਼ਰਮਾ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ ।
ਅਜੀਤ ਡੈਸਕ
02-11-2026