02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਜੀਤ, ਜਲੰਧਰ ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਕਿਲ੍ਹਾ ਰਹਿਮਤਗੜ੍ਹ ’ਚ ਤਿਆਰ ਕੀਤੇ ਬੈਡਮਿੰਟਨ-ਵਾਲੀਬਾਲ ਕੋਰਟਾਂ ਦਾ ਲਿਆ ਜਾਇਜ਼ਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਮਲੇਰਕੋਟਲਾ ’ਚ 7 ਥਾਵਾਂ ਦੀ ਹੋਈ ਨਿਸ਼ਾਨਦੇਹੀ, 3 ਮੈਦਾਨ ਮੁੜ ਸੁਰਜੀਤ

ਮਲੇਰਕੋਟਲਾ, 1 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਮਲੇਰਕੋਟਲਾ ਵਲੋਂ ਨਸ਼ਿਆਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਨੂੰ ਮੁੜ ਸੁਰਜੀਤ ਕਰਕੇ ਖੇਡ ਮੈਦਾਨਾਂ ਵਿਚ ਤਬਦੀਲ ਕਰਨ ਦੀ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐੱਸ.

ਸਨਿਚਰਵਾਰ, 1 ਅਗਸਤ, 2026 02-11-2026
ਮਲੇਰਕੋਟਲਾ, 1 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਮਲੇਰਕੋਟਲਾ ਵਲੋਂ ਨਸ਼ਿਆਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਨੂੰ ਮੁੜ ਸੁਰਜੀਤ ਕਰਕੇ ਖੇਡ ਮੈਦਾਨਾਂ ਵਿਚ ਤਬਦੀਲ ਕਰਨ ਦੀ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਅਤੇ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਲ੍ਹਾ ਰਹਿਮਤਗੜ੍ਹ ਵਿਖੇ ਕੂਕਿਆਂ ਦੇ ਕੱਲਰ ਨਾਲ ਲੱਗਦੇ ਖੇਤਰ ਵਿਚ ਤਿਆਰ ਕੀਤੇ ਬੈਡਮਿੰਟਨ ਅਤੇ ਵਾਲੀਬਾਲ ਕੋਰਟਾਂ ਦਾ ਜਾਇਜ਼ਾ ਲਿਆ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੀਆਂ ਥਾਵਾਂ ਕਦੇ ਗੰਦਗੀ ਅਤੇ ਨਸ਼ਿਆਂ ਵਰਗੀਆਂ ਮਾੜੀਆਂ ਗਤੀਵਿਧੀਆਂ ਕਾਰਨ ਅਣਗੌਲੀਆਂ ਹੋ ਗਈਆਂ ਸਨ, ਉਨ੍ਹਾਂ ਨੂੰ ਖੇਡ ਮੈਦਾਨਾਂ ਵਿਚ ਬਦਲਣਾ ਸਿਰਫ਼ ਕਿਸੇ ਥਾਂ ਦੀ ਨੁਹਾਰ ਬਦਲਣਾ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਨਵੀਂ ਦਿਸ਼ਾ ਅਤੇ ਬਿਹਤਰ ਭਵਿੱਖ ਦੇਣ ਦਾ ਉਪਰਾਲਾ ਹੈ । ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੁਲਿਸ ਵਲੋਂ ਚਲਾਏ ਗਏ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਇਸ ਖੇਤਰ ਵਿਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਸੀ। ਇਸ ਦੌਰਾਨ ਸਾਹਮਣੇ ਆਇਆ ਕਿ ਕੁਝ ਜਨਤਕ ਥਾਵਾਂ ਦੀ ਨਸ਼ਿਆਂ ਲਈ ਦੁਰਵਰਤੋਂ ਹੋ ਰਹੀ ਸੀ। ਇਸ ਉਪਰੰਤ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਅਜਿਹੀਆਂ ਸੱਤ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਗਈ, ਜਿਨ੍ਹਾਂ ‘ਚੋਂ ਤਿੰਨ ਨੂੰ ਮੁੜ ਸੁਰਜੀਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅਹਿਮਦਗੜ੍ਹ ਦੇ ਪਿੰਡ ਕੰਗਣਵਾਲ ਅਤੇ ਕਮਲ ਸਿਨੇਮਾ ਨੇੜਲੇ ਖੇਤਰ ਨੂੰ ਵੀ ਵਿਕਸਤ ਕੀਤਾ ਜਾਵੇਗਾ। ਕਿਲ੍ਹਾ ਰਹਿਮਤਗੜ੍ਹ ਵਿਖੇ ਬੱਚਿਆਂ ਨੂੰ ਬੈਡਮਿੰਟਨ ਰੈਕੇਟ ਮੁਹੱਈਆ ਕਰਵਾਉਣ ਦੇ ਨਾਲ ਸ਼ਾਮ ਸਮੇਂ ਖੇਡਣ ਲਈ ਲਾਈਟਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਕਦੇ ਨਸ਼ਿਆਂ ਲਈ ਵਰਤੀਆਂ ਜਾਂਦੀਆਂ ਥਾਵਾਂ ਬੱਚਿਆਂ ਦੀਆਂ ਕਿਲਕਾਰੀਆਂ ਅਤੇ ਖੇਡਾਂ ਦੀ ਰੌਣਕ ਨਾਲ ਗੂੰਜਣਗੀਆਂ, ਤਾਂ ਇਹੀ ਸਾਡੇ ਯਤਨਾਂ ਦੀ ਅਸਲ ਸਫਲਤਾ ਹੋਵੇਗੀ। ਇਸ ਮੌਕੇ ਐੱਸ.ਪੀ (ਡੀ) ਰਮਨਦੀਪ ਸਿੰਘ ਭੁੱਲਰ ਅਤੇ ਡੀ.ਐੱਸ.ਪੀ ਮਲੇਰਕੋਟਲਾ ਡਾਕਟਰ ਮਾਨਵਜੀਤ ਸਿੰਘ ਸਿੱਧੂ ਵੀ ਹਾਜ਼ਰ ਰਹੇ। ਇਸ ਮੌਕੇ ਸਥਾਨਕ ਲੋਕਾਂ ਨੇ ਗੱਲਬਾਤ ਕਰਦਿਆਂ ਜ਼ਿਲਾ ਮਲੇਰਕੋਟਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਜ ਦੀ ਖੂਬ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ ਅਗਲੀ ਖ਼ਬਰ ਪ੍ਰੋ: ਗੱਜਣਮਾਜਰਾ ਨੂੰ ਦੂਜੀ ਵਾਰੀ ਟਿਕਟ ਦੇਣਾ ਹਾਈਕਮਾਨ ਦਾ ਬਿਲਕੁਲ ਸਹੀ ਫੈਸਲਾ- ਪ੍ਰਧਾਨ ਉੱਭੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।