ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਗਏ ਦੈਨਿਕ-2026 ਪ੍ਰੋਗਰਾਮ ਵਿਚ ਕੀਤੀ ਸ਼ਮੂਲੀਅਤ
ਹੰਡਿਆਇਆ, 1 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਦੈਨਿਕ-2026 ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ।
ਅਜੀਤ ਡੈਸਕ
02-11-2026