ਰਾਹੁਲ ਦੀ ਦਿੱਲੀ ਰੈਲੀ ਨਾਲ ਕਾਂਗਰਸ ਨੇ ਸਿੱਖਾਂ ਦੇ 1984 ਕਤਲੇਆਮ ਦੇ ਜ਼ਖ਼ਮ ਮੁੜ ਕੁਰੇਦੇ - ਸਰਜੀਵਨ ਜਿੰਦਲ
ਸੰਗਰੂਰ, 2 ਨਵੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸੰਗਰੂਰ-1 ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਕੀਤੀ ਗਈ ਸਿਆਸੀ ਰੈਲੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਸਿੱਖ ਕੌਮ ਲਈ ਸੋਗ, ਦਰਦ ਅਤੇ ਇਤਿਹਾਸ ਦੇ ਸਭ ਤੋਂ ਦੁੱਖਦਾਈ ਸਮਿਆਂ ਵਿੱਚੋਂ ਇੱਕ ਹੈ।
ਸੰਗਰੂਰ, 2 ਨਵੰਬਰ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸੰਗਰੂਰ-1 ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਕੀਤੀ ਗਈ ਸਿਆਸੀ ਰੈਲੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਸਿੱਖ ਕੌਮ ਲਈ ਸੋਗ, ਦਰਦ ਅਤੇ ਇਤਿਹਾਸ ਦੇ ਸਭ ਤੋਂ ਦੁੱਖਦਾਈ ਸਮਿਆਂ ਵਿੱਚੋਂ ਇੱਕ ਹੈ। ਇਸ ਦਿਨ ਦਿੱਲੀ ਵਿੱਚ ਸਿਆਸੀ ਰੈਲੀ ਕਰਨਾ 42 ਸਾਲ ਪੁਰਾਣੇ ਜ਼ਖ਼ਮਾਂ ਨੂੰ ਮੁੜ ਕੁਰੇਦਣਾ ਹੈ। ਇਸ ਦੇ ਜਖ਼ਮ ਅਜੇ ਵੀ ਅੱਲ੍ਹੇ ਹਨ, ਇਹ ਨਾ ਬਖ਼ਸ਼ਣ ਯੋਗ ਤੇ ਨਾ ਭੁੱਲਣਯੋਗ ਗੁਨਾਹ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਨੇ ਇਸ ਦਿਨ ਦਿੱਲੀ ਵਿੱਚ ਸਿਆਸੀ ਸ਼ੌਅ ਕਰ ਕੇ ਆਪਣੀ ਸਿੱਖ ਵਿਰੋਧੀ ਮਾਨਸਿਕਤਾ ਮੁੜ ਪ੍ਰਗਟਾਈ ਹੈ। ਜਿਨ੍ਹਾਂ ਨੇ ਆਪਣੇ ਘਰਾਂ ਦੇ ਚਿਰਾਗ ਗੁਆਏ,ਉਨ੍ਹਾਂ ਦੇ ਦਰਦ ਨੂੰ ਸਿਆਸੀ ਮੰਚ ਦੀ ਪੌੜੀ ਨਾ ਬਣਾਉਣਾ ਅਤਿ ਨਿੰਦਣਯੋਗ ਹੈ। 1 ਨਵੰਬਰ ਸਿਆਸੀ ਰੈਲੀਆਂ ਦਾ ਨਹੀਂ, ਸਿੱਖ ਕੌਮ ਦੇ ਦਰਦ ਨੂੰ ਯਾਦ ਕਰਨ, ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਦਾ ਦਿਨ ਹੈ। ਇਸ ਮੌਕੇ ਉਪਰ ਸੁਰਿੰਦਰ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ, ਗੁਰਸਰਨ ਸਿੰਘ ਮੰਡਲ ਜਨਰਲ ਸਕੱਤਰ ਧੂਰੀ ਆਦਿ ਮੌਜੂਦ ਸਨ।