ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦਾ ਬਣਾਏਗੀ ਮੰਚ-ਦੁਰਲੱਭ ਸਿੱਧੂ
ਲਹਿਰਾਗਾਗਾ, 3 ਨਵੰਬਰ (ਪ੍ਰਵੀਨ ਖੋਖਰ)-ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਨੂੰ ਫੱਗੂਵਾਲਾ (ਸੰਗਰੂਰ) ਵਿਖੇ ਕੀਤੀ ਜਾ ਰਹੀ ‘ਇੰਨਸਾਫ਼ ਰੈਲੀ’ ਕੀਤੀ ਜਾ ਰਹੀ ਹੈ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਦੁਰਲੱਭ ਸਿੰਘ ਸਿੱਧੂ ਨੇ ਦੱਸਿਆ ਇਸ ਰੈਲੀ ਵਿੱਚ ਪਾਰਟੀ ਦੀ ਕੇਂਦਰੀ ਹਾਈਕਮਾਨ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਸ਼੍ਰੀ ਰਾਹੁਲ ਗਾਂਧੀ ਪਹੁੰਚ ਰਹੇ ਹਨ ਉਹ ਜਿੱਥੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦਾ ਆਗਾਜ਼ ਕਰਨਗੇ ਉੱਥੇ ਲੋਕਾਂ ਨੂੰ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ ਪਾਉਣ ਸਬੰਧੀ ਜਾਗਰੂਕ ਕਰਨਗੇ । ਉਨ੍ਹਾਂ ਦੱਸਿਆ ਕਿ ਇਸ ਰੈਲੀ ਦੇ ਸਬੰਧ ਵਿੱਚ ਹਲਕਾ ਲਹਿਰਾ ਵਿੱਚ ਮੀਟਿੰਗਾਂ ਤੋਂ ਇਲਾਵਾ ਵੱਖ-ਵੱਖ ਸਾਧਨਾਂ ਰਾਹੀਂ ਇਸ ਰੈਲੀ ਸਬੰਧੀ ਵਰਕਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪੂਰੇ ਜੋਸ਼ ਨਾਲ ਇਸ ਰੈਲੀ ਵਿੱਚ ਸ਼ਿਕਰਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ।