05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੰਗਾਂ ਨੂੰ ਲੈ ਕੇ ਸਰਪੰਚ ਨੇ ਕੀਤੀ ਚੀਮਾ ਨਾਲ ਮੁਲਾਕਾਤ

ਸ਼ੇਰਪੁਰ, 4 ਨਵੰਬਰ (ਮੇਘ ਰਾਜ ਜੋਸ਼ੀ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਸਰਪੰਚ ਦਵਿੰਦਰ ਸਿੰਘ ਵਜੀਦਪੁਰ ਬਦੇਸ਼ਾ ਵਲੋਂ ਪਿੰਡ ਦੀਆਂ ਅਧੂਰੀਆਂ ਮੰਗਾਂ ਅਤੇ ਵਿਕਾਸ ਕਾਰਜਾਂ ਸਬੰਧੀ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲਸਾੜਾ ਡਰੇਨ ’ਤੇ ਪੁਲ ਬਣਾਉਣ ਅਤੇ ਬੜੀ ਤੋਂ ਵਜੀਦਪੁਰ ਬਦੇਸ਼ਾ ਤੱਕ ਜਾਂਦੀ ਸੜਕ ਨੂੰ 18 ਫੁੱਟ ਚੌੜਾ ਕਰਨ ਦੀ ਮੰਗ ਰੱਖੀ।

ਅਜੀਤ ਡੈਸਕ 05-11-2026
ਸ਼ੇਰਪੁਰ, 4 ਨਵੰਬਰ (ਮੇਘ ਰਾਜ ਜੋਸ਼ੀ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਸਰਪੰਚ ਦਵਿੰਦਰ ਸਿੰਘ ਵਜੀਦਪੁਰ ਬਦੇਸ਼ਾ ਵਲੋਂ ਪਿੰਡ ਦੀਆਂ ਅਧੂਰੀਆਂ ਮੰਗਾਂ ਅਤੇ ਵਿਕਾਸ ਕਾਰਜਾਂ ਸਬੰਧੀ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲਸਾੜਾ ਡਰੇਨ ’ਤੇ ਪੁਲ ਬਣਾਉਣ ਅਤੇ ਬੜੀ ਤੋਂ ਵਜੀਦਪੁਰ ਬਦੇਸ਼ਾ ਤੱਕ ਜਾਂਦੀ ਸੜਕ ਨੂੰ 18 ਫੁੱਟ ਚੌੜਾ ਕਰਨ ਦੀ ਮੰਗ ਰੱਖੀ। ਸਰਪੰਚ ਦਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਸਬੰਧੀ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਤਰੀ ਵਲੋਂ ਇਹ ਵਿਕਾਸ ਕਾਰਜ ਜਲਦੀ ਕਰਵਾਉਣ ਦਾ ਭਰੋਸਾ ਦਿੱਤਾ। ਇਨ੍ਹਾਂ ਕੰਮਾਂ ਦੇ ਨੇਪਰੇ ਚੜ੍ਹਨ ਨਾਲ ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਆਮ ਆਦਮੀ ਪਾਰਟੀ ਦੇ ਆਗੂ ਹਰਬੰਸ ਸਿੰਘ ਹੰਸਾਂ ਗੰਡੇਵਾਲ ਸਮੇਤ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਪਿੰਗਲਵਾੜਾ ਦੇ ਪ੍ਰਬੰਧਕ ਚੀਮਾ ਦਾ 104ਵਾਂ ਜਨਮ ਦਿਨ ਮਨਾਇਆ ਅਗਲੀ ਖ਼ਬਰ ਵਿਧਾਇਕ ਗੱਜਣ ਮਾਜਰਾ ਦਰਬਾਰ ਸਾਹਿਬ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।