07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਜ਼ੁਰਗਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨ ਭਰਿਆ ਜੀਵਨ ਪ੍ਰਦਾਨ ਕਰਨਾ ਸਾਡਾ ਫ਼ਰਜ਼-ਡੀ. ਸੀ. ਕਿਹਾ, ਨਵੰਬਰ ’ਚ ਲੱਗਣਗੇ ਵਿਸ਼ੇਸ਼ ਸਿਹਤ ਕੈਂਪ

ਧੂਰੀ, 6 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਪੁੰਨਾਂਵਾਲ ਅਤੇ ਕਿਲਾ ਹਕੀਮਾਂ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੰਡ ਪੁੰਨਾਂਵਾਲ ਦੇ ਸਰਕਾਰੀ ਸਕੂਲ ਵਿਖੇ ਸਕੂਲ ਆਫ਼ ਹੈਪੀਨੈੱਸ ਦੀ ਇਮਾਰਤ ਦਾ 40 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਗਿਆ ਹੈ।

ਅਜੀਤ ਡੈਸਕ 07-11-2026
ਧੂਰੀ, 6 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਪੁੰਨਾਂਵਾਲ ਅਤੇ ਕਿਲਾ ਹਕੀਮਾਂ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੰਡ ਪੁੰਨਾਂਵਾਲ ਦੇ ਸਰਕਾਰੀ ਸਕੂਲ ਵਿਖੇ ਸਕੂਲ ਆਫ਼ ਹੈਪੀਨੈੱਸ ਦੀ ਇਮਾਰਤ ਦਾ 40 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਪਿੰਡ ਕਿਲਾ ਹਕੀਮਾਂ ਦੇ ਸਰਕਾਰੀ ਸਕੂਲ ਦੀ ਇਮਾਰਤ ਦਾ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਵੀ ਬਿਹਤਰ ਮੌਕੇ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਅਤੇ ਸੂਬੇ ਦੀ ਤਰੱਕੀ ਦਾ ਅਹਿਮ ਆਧਾਰ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਉੱਤਮ ਕੇਂਦਰਾਂ ਵਜੋਂ ਵਿਕਸਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ, ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ, ਪਿੰਡ ਪੁੰਨਾਂਵਾਲ ਦੇ ਸਰਪੰਚ ਗੋਬਿੰਦਰ ਸਿੰਘ ਖੰਗੂੜਾ , ਪਿੰਡ ਕਿਲਾ ਹਕੀਮਾਂ ਦੇ ਸਰਪੰਚ ਅਮਰੀਕ ਸਿੰਘ, ਸਰਪੰਚ ਗੁਰਿੰਦਰ ਸਿੰਘ, ਗੋਬਿੰਦ ਸਿੰਘ, ਜਗਸੀਰ ਸਿੰਘ ਅਤੇ ਪੱਪੀ ਪੁੰਨਾਂਵਾਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਕਾਮਯਾਬ ਰੈਲੀ ਤੋਂ ਬਾਅਦ, ਸਮਿਤ ਸਿੰਘ ਮਾਨ ਦੀ ਅਗਵਾਈ ਵਿੱਚ ਅਮਰਗੜ੍ਹ ਹਲਕੇ ਦਾ ਕਾਂਗਰਸ ਵਰਕਰ 2027 ਲਈ... ਅਗਲੀ ਖ਼ਬਰ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਕੀਤੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।