07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰਾਹੁਲ ਗਾਂਧੀ ਦੀ ਕਾਮਯਾਬ ਰੈਲੀ ਤੋਂ ਬਾਅਦ, ਸਮਿਤ ਸਿੰਘ ਮਾਨ ਦੀ ਅਗਵਾਈ ਵਿੱਚ ਅਮਰਗੜ੍ਹ ਹਲਕੇ ਦਾ ਕਾਂਗਰਸ ਵਰਕਰ 2027 ਲਈ ਪੂਰੀ ਤਰ੍ਹਾਂ ਤਤਪਰ - ਚੰਨਾ, ਸ਼ਰਮਾ, ਨਾਰਿਕੇ

ਅਹਿਮਦਗੜ, 6 ਨਵੰਬਰ (ਸੁਖਜੀਤ ਸਿੰਘ ਖੇੜਾ) ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਵਿੱਚ ਅਮਰਗੜ੍ਹ ਹਲਕੇ ਤੋਂ ਹਜ਼ਾਰਾਂ ਲੋਕਾਂ ਦਾ ਭਾਰੀ ਇਕੱਠ ਹੋਇਆ। ਇਸ ਤੋਂ ਬਾਅਦ ਕਾਂਗਰਸ ਹਲਕਾ ਇੰਚਾਰਜ ਅਮਰਗੜ੍ਹ ਸਮਿਤ ਸਿੰਘ ਮਾਨ ਦੀ ਅਗਵਾਈ ਵਿੱਚ ਪੂਰਾ ਹਲਕਾ ਕੈਂਪੇਨ ਕਰਨ ਲਈ ਬਹੁਤ ਉਤਸ਼ਾਹਿਤ ਹੈ।

ਅਜੀਤ ਡੈਸਕ 07-11-2026
ਅਹਿਮਦਗੜ, 6 ਨਵੰਬਰ (ਸੁਖਜੀਤ ਸਿੰਘ ਖੇੜਾ) ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਵਿੱਚ ਅਮਰਗੜ੍ਹ ਹਲਕੇ ਤੋਂ ਹਜ਼ਾਰਾਂ ਲੋਕਾਂ ਦਾ ਭਾਰੀ ਇਕੱਠ ਹੋਇਆ। ਇਸ ਤੋਂ ਬਾਅਦ ਕਾਂਗਰਸ ਹਲਕਾ ਇੰਚਾਰਜ ਅਮਰਗੜ੍ਹ ਸਮਿਤ ਸਿੰਘ ਮਾਨ ਦੀ ਅਗਵਾਈ ਵਿੱਚ ਪੂਰਾ ਹਲਕਾ ਕੈਂਪੇਨ ਕਰਨ ਲਈ ਬਹੁਤ ਉਤਸ਼ਾਹਿਤ ਹੈ। ਕਾਂਗਰਸੀ ਕਾਰਕੁੰਨਾਂ ਦਾ ਕਹਿਣਾ ਹੈ ਕਿ ਇਹ ਇਕੱਠ ਸਿਰਫ਼ ਇੱਕ ਰੈਲੀ ਨਹੀਂ ਸੀ, ਸਗੋਂ 2027 ਦੀਆਂ ਚੋਣਾਂ ਦੀ ਜੰਗ ਦਾ ਸਪੱਸ਼ਟ ਸੁਨੇਹਾ ਸੀ।ਅਮਰਗੜ੍ਹ ਦੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ ਚੰਨਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਖੇਤੀ ਦੇ ਸੀਜ਼ਨ ਵਿੱਚ ਜਦੋਂ ਪਿੰਡਾਂ ਵਿੱਚੋਂ ਲੋਕਾਂ ਦਾ ਨਿਕਲਣਾ ਵੀ ਮੁਸ਼ਕਲ ਹੁੰਦਾ ਹੈ, ਉਸ ਸਮੇਂ ਦਰਜ਼ਨਾਂ ਬੱਸਾਂ ਭਰ ਕੇ ਸਮਿਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਲੋਕ ਅਮਰਗੜ੍ਹ ਹਲਕੇ ਤੋਂ ਰਾਹੁਲ ਗਾਂਧੀ ਦੀ ਰੈਲੀ ਵਿੱਚ ਗਏ। ਇਹ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਮਰਗੜ੍ਹ ਹਲਕੇ ਵਿੱਚ ਕਾਂਗਰਸ ਦਾ ਬਹੁਤ ਚੰਗਾ ਮਾਹੌਲ ਹੈ।ਮਾਰਕੀਟ ਕਮੇਟੀ ਮਲੇਰਕੋਟਲਾ ਦੇ ਸਾਬਕਾ ਚੇਅਰਪਰਸਨ ਗੁਰਮੀਤ ਸਿੰਘ ਨਾਰਿਕੇ ਨੇ ਵੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸੀ ਕਾਰਕੁੰਨ ਸਮਿਤ ਸਿੰਘ ਮਾਨ ਦੀ ਲੀਡਰਸ਼ਿਪ ਵਿੱਚ ਇਕੱਠੇ ਹੋਏ ਹਨ, ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਫਰਵਰੀ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਅਮਰਗੜ੍ਹ ਤੋਂ ਐਮਐਲਏ ਦੀ ਸੀਟ ਵੀ ਜਿੱਤੇਗੀ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਵੀ ਬਣਾਏਗੀ। ਇਸ ਤੋਂ ਬਾਅਦ ਅਹਿਮਦਗੜ੍ਹ ਸ਼ਹਿਰ ਕਾਂਗਰਸ ਦੇ ਪ੍ਰਧਾਨ ਦੀਪਕ ਸ਼ਰਮਾ ਨੇ ਦੱਸਿਆ ਕਿ ਪੂਰੇ ਦੀਵਾਲੀ ਦੇ ਸੀਜ਼ਨ ਵਿੱਚ, ਜਦੋਂ ਕਿਸਾਨ ਖੇਤਾਂ ਵਿੱਚ ਲੱਗੇ ਹੋਏ ਸਨ ਅਤੇ ਵਪਾਰੀ ਵੀ ਬਹੁਤ ਵਿਆਸਤ ਸਨ, ਉਸ ਵੇਲੇ ਵੀ ਅਹਿਮਦਗੜ੍ਹ ਸ਼ਹਿਰ ਅਤੇ ਅਮਰਗੜ੍ਹ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਬੱਸਾਂ ਅਤੇ ਗੱਡੀਆਂ ਰਾਹੁਲ ਗਾਂਧੀ ਦੀ ਰੈਲੀ ਵੱਲ ਚੱਲ ਪਈਆਂ। ਇਹ ਦਿਖਾਉਂਦਾ ਹੈ ਕਿ ਕਾਂਗਰਸ ਪਾਰਟੀ ਅਮਰਗੜ੍ਹ ਦੇ ਲੋਕਾਂ ਦੇ ਦਿਲਾਂ ਵਿੱਚ ਵੱਸਦੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਗੁਲਾਡ਼ੀ ਦੀਆਂ ਕੁੜੀਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਬਜ਼ੁਰਗਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨ ਭਰਿਆ ਜੀਵਨ ਪ੍ਰਦਾਨ ਕਰਨਾ ਸਾਡਾ ਫ਼ਰਜ਼-ਡੀ. ਸੀ. ਕਿਹਾ, ਨਵੰਬਰ ’ਚ ਲੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।