07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪ੍ਰੀਖਿਆ ਮੁਕਾਬਲਾ ਕਰਵਾਇਆ

ਲੌਂਗੋਵਾਲ, 6 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਮਨੁੱਖਤਾ ਵਿਭਾਗ ਦੇ ਪੰਜਾਬੀ ਅਨੁਸ਼ਾਸਨ ਵਿੰਗ ਵੱਲੋਂ ਪੰਜਾਬੀ ਲੋਕਧਾਰਾ ਅਤੇ ਸੱਭਿਆਚਾਰ ਵਿਸ਼ੇ ’ਤੇ ਪ੍ਰੀਖਿਆ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਤਿੰਨ ਟੀਮਾਂ ਮਾਲਵਾ, ਮਾਝਾ ਅਤੇ ਦੁਆਬਾ ਨੇ ਭਾਗ ਲਿਆ।

ਅਜੀਤ ਡੈਸਕ 07-11-2026
ਲੌਂਗੋਵਾਲ, 6 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਮਨੁੱਖਤਾ ਵਿਭਾਗ ਦੇ ਪੰਜਾਬੀ ਅਨੁਸ਼ਾਸਨ ਵਿੰਗ ਵੱਲੋਂ ਪੰਜਾਬੀ ਲੋਕਧਾਰਾ ਅਤੇ ਸੱਭਿਆਚਾਰ ਵਿਸ਼ੇ ’ਤੇ ਪ੍ਰੀਖਿਆ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਤਿੰਨ ਟੀਮਾਂ ਮਾਲਵਾ, ਮਾਝਾ ਅਤੇ ਦੁਆਬਾ ਨੇ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਪੰਜਾਬੀ ਲੋਕ-ਨਾਚਾਂ, ਲੋਕ-ਕਥਾਵਾਂ, ਰੀਤੀ-ਰਿਵਾਜਾਂ, ਮੇਲਿਆਂ ਅਤੇ ਤਿਉਹਾਰਾਂ ਨਾਲ ਸਬੰਧਿਤ ਸਵਾਲ ਪੁੱਛੇ ਗਏ। ਮੁਕਾਬਲੇ ਵਿੱਚ ਟੀਮ ਦੁਆਬਾ ਨੇ ਪਹਿਲਾ, ਮਾਝਾ ਨੇ ਦੂਜਾ ਅਤੇ ਮਾਲਵਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਮਨਜੀਤ ਕੌਰ ਅਤੇ ਸਤਿਨਾਮ ਸਿੰਘ ਨੇ ਮੁਲਾਂਕਣ ਦੀ ਭੂਮਿਕਾ ਨਿਭਾਈ। ਮੁਕਾਬਲੇ ਦਾ ਸੰਚਾਲਨ ਡਾ. ਰਾਜਵਿੰਦਰ ਕੌਰ ਨੇ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਟੀਮਾਂ ਨੂੰ ਸਰਟੀਫਿਕੇਟ ਵੰਡੇ। ਇਸ ਮੌਕੇ ਸੁਖਬੀਰ ਸਿੰਘ ਉਭਾਵਾਲ ਹਾਜ਼ਰ ਸਨ।
ਪਿਛਲੀ ਖ਼ਬਰ ਰਾਸ਼ਟਰੀ ਏਕਤਾ ਦਿਵਸ ਮੌਕੇ ‘ਰਨ ਫਾਰ ਯੂਨਿਟੀ’ ਕਰਵਾਈ ਅਗਲੀ ਖ਼ਬਰ ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਰਦੀਆਂ ਭੇਟ ਕੌਂਸਲ ਵੱਲੋਂ ਵਿਦਿਆਰਥੀਆਂ ਨੂੰ ਧਾਰਮਿਕ ਰਹਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।