ਲਾਠੀਚਾਰਜ ਦੀ ਨਿੰਦਾ
ਸੰਗਰੂਰ, 6 ਨਵੰਬਰ (ਧੀਰਜ ਪਸ਼ੌਰੀਆ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੋਰ, ਫਕੀਰ ਸਿੰਘ ਟਿੱਬਾ, ਦੇਵੀ ਦਿਆਲ, ਬੱਗਾ ਸਿੰਘ ਅਤੇ ਸਤਵੰਤ ਸਿੰਘ ਆਲਮਪੁਰ ਨੇ ਹੱਕ ਮੰਗਦੇ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਮੌਜੂਦਾ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਦਿਵਾਲੀ ਦਾ ਤੋਹਫਾ ਦੇਣ ਦਾ ਐਲਾਨ ਕੀਤਾ ਸੀ ਪਰ ਸਰਕਾਰ ਦੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਦਾ ਵਾਅਦਾ ਵਫਾ ਨਹੀਂ ਹੋਇਆ।
ਸੰਗਰੂਰ, 6 ਨਵੰਬਰ (ਧੀਰਜ ਪਸ਼ੌਰੀਆ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੋਰ, ਫਕੀਰ ਸਿੰਘ ਟਿੱਬਾ, ਦੇਵੀ ਦਿਆਲ, ਬੱਗਾ ਸਿੰਘ ਅਤੇ ਸਤਵੰਤ ਸਿੰਘ ਆਲਮਪੁਰ ਨੇ ਹੱਕ ਮੰਗਦੇ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਮੌਜੂਦਾ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਦਿਵਾਲੀ ਦਾ ਤੋਹਫਾ ਦੇਣ ਦਾ ਐਲਾਨ ਕੀਤਾ ਸੀ ਪਰ ਸਰਕਾਰ ਦੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਦਾ ਵਾਅਦਾ ਵਫਾ ਨਹੀਂ ਹੋਇਆ। ਅੱਜ ਜਦੋਂ ਕੰਪਿਊਟਰ ਅਧਿਆਪਕ ਪੰਜਾਬ ਸਰਕਾਰ ਨੂੰ ਆਪਣਾ ਕੀਤਾ ਵਾਅਦਾ ਸ਼ਾਂਤਮਈ ਤਰੀਕੇ ਨਾਲ ਮੁੱਖ ਮੰਤਰੀ ਨਿਵਾਸ ਤੇ ਯਾਦ ਕਰਵਾਉਣ ਲਈ ਗਏ ਤਾਂ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੰਨੇਵਾਹ ਪਾਣੀ ਦੀਆਂ ਵੁਛਾੜਾਂ ਮਾਰੀਆਂ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।