08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਸੰਗਰੂਰ ਵੱਲੋਂ ਦੀਵਾਲੀ ਸੁਰੱਖਿਅਤ ਢੰਗ ਨਾਲ ਮਨਾਉਣ ਦਾ ਸੰਦੇਸ਼

ਸੰਗਰੂਰ, 7 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵੱਲੋਂ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਦੇ ਸ਼ੁਭ ਅਵਸਰ ’ਤੇ ਸਮੂਹ ਦੇਸ਼ਵਾਸੀਆਂ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਨੂੰ ਪਿਆਰ, ਭਾਈਚਾਰੇ ਅਤੇ ਵਾਤਾਵਰਣ ਦੀ ਸੰਭਾਲ ਦੀ ਭਾਵਨਾ ਨਾਲ ਮਨਾਉਣ ਦਾ ਸੰਦੇਸ਼ ਦਿੱਤਾ। ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੀਵਾਲੀ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਨਿਰਾਸ਼ਾ ਤੋਂ ਆਸ ਵੱਲ ਅਤੇ ਬੁਰਾਈ ਤੋਂ ਨੇਕੀ ਵੱਲ ਵਧਣ ਦੀ ਪ੍ਰੇਰਨਾ ਦਿੰਦੀ ਹੈ।

ਜਾਣਕਾਰੀ ਦਿੰਦੇ ਹੋਏ ਆਗੂ। ਤਸਵੀਰ-ਮੁਕੇਸ਼ ਕੁਮਾਰ 08-11-2026
ਸੰਗਰੂਰ, 7 ਨਵੰਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵੱਲੋਂ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਦੇ ਸ਼ੁਭ ਅਵਸਰ ’ਤੇ ਸਮੂਹ ਦੇਸ਼ਵਾਸੀਆਂ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਨੂੰ ਪਿਆਰ, ਭਾਈਚਾਰੇ ਅਤੇ ਵਾਤਾਵਰਣ ਦੀ ਸੰਭਾਲ ਦੀ ਭਾਵਨਾ ਨਾਲ ਮਨਾਉਣ ਦਾ ਸੰਦੇਸ਼ ਦਿੱਤਾ। ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੀਵਾਲੀ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਨਿਰਾਸ਼ਾ ਤੋਂ ਆਸ ਵੱਲ ਅਤੇ ਬੁਰਾਈ ਤੋਂ ਨੇਕੀ ਵੱਲ ਵਧਣ ਦੀ ਪ੍ਰੇਰਨਾ ਦਿੰਦੀ ਹੈ। ਸਕੂਲ ਦੀ ਪ੍ਰਿੰਸੀਪਲ ਮਨਦੀਪ ਛੰਨਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਆਪਣੇ ਅੰਦਰ ਗਿਆਨ, ਚੰਗੇ ਵਿਚਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਰੌਸ਼ਨੀ ਜਗਾਉਣ ਦਾ ਵੀ ਪ੍ਰਤੀਕ ਹੈ। ਸਕੂਲ ਦੀ ਪ੍ਰੈਜ਼ੀਡੈਂਟ ਡਾਕਟਰ ਸੀਮਾ ਅਰੋੜਾ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਏਕਤਾ, ਸਾਂਝ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦਾ ਹੈ। ਸਕੂਲ ਦੀ ਸੀਈਓ ਭਾਵਨਾ ਪੌਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਦੀਵਾਲੀ ਨਵੀਆਂ ਉਮੀਦਾਂ, ਨਵੇਂ ਸੰਕਲਪਾਂ ਅਤੇ ਨਵੀਆਂ ਪ੍ਰਾਪਤੀਆਂ ਦਾ ਤਿਉਹਾਰ ਹੈ।
ਪਿਛਲੀ ਖ਼ਬਰ ਹੈਰੀਟੇਜ ਪਬਲਿਕ ਸਕੂਲ ਵਿਖੇ ਦੀਵਾਲੀ ਮੇਲੇ ਦੀਆਂ ਰੌਣਕਾਂ, ਵਿਦਿਆਰਥੀਆਂ ਨੇ ਕਲਾ ਤੇ ਸਿਰਜਣਾਤਮਕ ਹੁਨਰ ਦਾ ਕੀਤਾ ਪ੍ਰਦਰਸ਼... ਅਗਲੀ ਖ਼ਬਰ ਨਸ਼ਾ ਮੁਕਤ ਵਿਕਸਿਤ ਭਾਰਤ ਮੁਹਿੰਮ ਤਹਿਤ ਮੈਰਾਥਾਨ ਦੌੜ ਕਰਵਾਈ ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।