08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁਰਦੀਪ ਸਿੰਘ ਬਾਠ ਨੇ ਟਰੱਕ ਯੂਨੀਅਨ ਵਿਖੇ ਟਰੱਕ ਆਪਰੇਟਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਬਰਨਾਲਾ ਇੰਚਾਰਜ ਗੁਰਦੀਪ ਸਿੰਘ ਬਾਠ ਵਲੋਂ ਟਰੱਕ ਯੂਨੀਅਨ ਬਰਨਾਲਾ ਵਿਖੇ ਟਰੱਕ ਆਪਰੇਟਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਗਈ। ਸ: ਬਾਠ ਨੇ ਦੱਸਿਆ ਕਿ ਟਰੱਕ ਆਪਰੇਟਰਾਂ ਵਲੋਂ ਉਨ੍ਹਾਂ ਨੂੰ ਟੈਂਡਰ ਪ੍ਰਕਿਰਿਆ, ਪੁਕਾਰ ਸਮੇਂ ਅਤੇ ਮਾਲ ਦੀ ਲੋਡਿੰਗ ਤੇ ਅਣਲੋਡਿੰਗ ਦੌਰਾਨ ਪੇਸ਼ ਆਉਣ ਵਾਲੀਆਂ ਵੱਖ-ਵੱਖ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ ਹੈ।

ਅਜੀਤ ਡੈਸਕ 08-11-2026
ਬਰਨਾਲਾ, 7 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਬਰਨਾਲਾ ਇੰਚਾਰਜ ਗੁਰਦੀਪ ਸਿੰਘ ਬਾਠ ਵਲੋਂ ਟਰੱਕ ਯੂਨੀਅਨ ਬਰਨਾਲਾ ਵਿਖੇ ਟਰੱਕ ਆਪਰੇਟਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਗਈ। ਸ: ਬਾਠ ਨੇ ਦੱਸਿਆ ਕਿ ਟਰੱਕ ਆਪਰੇਟਰਾਂ ਵਲੋਂ ਉਨ੍ਹਾਂ ਨੂੰ ਟੈਂਡਰ ਪ੍ਰਕਿਰਿਆ, ਪੁਕਾਰ ਸਮੇਂ ਅਤੇ ਮਾਲ ਦੀ ਲੋਡਿੰਗ ਤੇ ਅਣਲੋਡਿੰਗ ਦੌਰਾਨ ਪੇਸ਼ ਆਉਣ ਵਾਲੀਆਂ ਵੱਖ-ਵੱਖ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਕ ਆਪਰੇਟਰ ਆਵਾਜਾਈ ਅਤੇ ਮਾਲ ਦੀ ਢੋਆ-ਢੁਆਈ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਵਪਾਰਕ ਤੇ ਉਦਯੋਗਿਕ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਕੰਮਕਾਜ ਦੌਰਾਨ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਸ: ਬਾਠ ਨੇ ਕਿਹਾ ਕਿ ਟਰੱਕ ਆਪਰੇਟਰਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਕੇ ਅਜਿਹੀ ਵਿਵਸਥਾ ਬਣਾਈ ਜਾਣੀ ਚਾਹੀਦੀ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣਾ ਕਾਰੋਬਾਰ ਚਲਾਉਣ ਵਿਚ ਬੇਲੋੜੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਰਕਾਰ ਬਣਨ ’ਤੇ ਟਰੱਕ ਆਪਰੇਟਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਢੁਕਵੇਂ ਕਦਮ ਚੁੱਕੇ ਜਾਣਗੇ। ਇਸ ਮੌਕੇ ਮੰਗਾ ਸਿੰਘ, ਅਜੀਤਪਾਲ ਜਵੰਧਾ, ਗੁਰਪ੍ਰੀਤ ਸਿੰਘ ਦੀਵਾਨਾ, ਸੈਂਟੀ ਬਰਨਾਲਾ, ਗਗਨਦੀਪ ਸਿੰਘ ਸੇਖੋਂ ਸਮੇਤ ਵੱਡੀ ਗਿਣਤੀ ਵਿਚ ਟਰੱਕ ਆਪਰੇਟਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹੰਡਿਆਇਆ ਸਕੂਲ ਦੀਆਂ ਵਿਦਿਆਰਥਣਾਂ ਨੇ ਨੈਟਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।