ਕਿਸਾਨਾਂ ਨੇ ਪੰਜਾਬ ਸਰਕਾਰ ਦੇ ਫੈਸਲਿਆਂ ਦੀ ਕੀਤੀ ਨਿਖੇਧੀ
ਸੰਗਰੂਰ, 10 ਨਵੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੰਗਰੂਰ ਦੇ ਪ੍ਰਧਾਨ ਜਗਤਾਰ ਸਿੰਘ ਲੱਡੀ ਬਲਾਕ ਸੰਗਰੂਰ ਦੇ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਨੇ ਪ੍ਰੈਸ ਨਾਲ ਗੱਲ ਕਰਦਿਆ ਦੱਸਿਆ ਕਿ ਕਿਸਾਨਾਂ ਤੇ ਪਰਾਲੀ ਦੇ ਕੇਸ ਅਤੇ ਪਾਏ ਜੁਰਮਾਨੇ ਸਰਕਾਰ ਵਾਪਸ ਲਵੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਵੱਡੇ ਪੱਧਰ ਤੇ ਕਿਸਾਨਾਂ ਤੇ ਪਰਾਲੀ ਦੇ ਪਰਚੇ ਅਤੇ ਮੋਟੇ ਜੁਰਮਾਨੇ ਕੀਤੇ ਜਾ ਰਹੇ ਇੱਕ ਪਾਸੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ਕਿਸਾਨਾਂ ਦੀ ਫਸਲ ਮੰਡੀਆਂ ਵਿੱਚੋਂ ਨਹੀਂ ਚੱਕੀ ਜਾ ਰਹੀ ਦੂਜੇ ਪਾਸੇ ਕਰਜੇ ਦੇ ਮਾਰੇ ਕਿਸਾਨਾਂ ਉੱਪਰ ਪਰਾਲੀ ਦੇ ਕੇਸ ਪਾ ਕੇ ਮੋਟੇ ਜੁਰਮਾਨੇ ਕੀਤੇ ਜਾ ਰਹੇ ਹਨ ਜੇਕਰ ਪੰਜਾਬ ਸਰਕਾਰ ਨੇ ਇਹ ਕਿਸਾਨ ਮਾਰੂ ਫੈਸਲੇ ਵਾਪਸ ਨਾ ਲਏ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖੇ ਸੰਘਰਸ਼ ਕੀਤੇ ਜਾਣਗੇ।