11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

13 ਨਵੰਬਰ ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲਗਾਏ ਜਾ ਰਹੇ ਦਿਨ-ਰਾਤ ਪੱਕੇ ਮੋਰਚੇ ਵਿੱਚ ਕਨਫੈਡਰੇਸ਼ਨ ਹੋਵੇਗੀ ਸ਼ਾਮਿਲ-ਰਾਜ ਕੁਮਾਰ ਅਰੋੜਾ

ਸੰਗਰੂਰ, 10 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਜੋ ਕਿ ਪੈਨਸ਼ਨਰ ਵੈਲਫੇਅਰ ਐਸੋਸੀਏਸਨ ਜ਼ਿਲ੍ਹਾ ਸੰਗਰੂਰ ਦੇ ਵੀ ਪ੍ਰਧਾਨ ਹਨ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਦੀ ਸੂਬਾ ਪੱਧਰੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਜਿਸ ਦੌਰਾਨ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਲਗਾਇਆ ਜਾਵੇਗਾ ਜਿਸ ਦੋਰਾਨ ਰੈਲੀਆਂ ਮੁਜ਼ਾਹਰੇ ਅਤੇ ਰੋਸ ਮਾਰਚ ਕੀਤੇ ਜਾਣਗੇ। ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਵਿੱਤ ਸਕੱਤਰ ਮਦਨ ਲਾਲ ਮੈਨਨ, ਸਲਾਹਕਾਰ ਗੁਰਦੀਪ ਸਿੰਘ ਵਾਲੀਆ ਅਤੇ ਅਜੀਤ ਸਿਘ ਫਤਿਹਚੱਕ ਵੱਲੋ ਸੂਬਾ ਪੱਧਰ ’ਤੇ ਕੰਨ ਫੈਡਰੇਸ਼ਨ ਨਾਲ ਸਬੰਧਿਤ ਪੈਨਸ਼ਨਰਾਂ ਦੀਆਂ ਜ਼ਿਲ੍ਹਾ ਵਾਈਜ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਨਾਲ ਸਬੰਧਤ ਸਮੁੱਚੇ ਪੰਜਾਬ ਵਿੱਚੋਂ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

ਰਾਜ ਕੁਮਾਰ ਅਰੋੜਾ 11-11-2026
ਸੰਗਰੂਰ, 10 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਜੋ ਕਿ ਪੈਨਸ਼ਨਰ ਵੈਲਫੇਅਰ ਐਸੋਸੀਏਸਨ ਜ਼ਿਲ੍ਹਾ ਸੰਗਰੂਰ ਦੇ ਵੀ ਪ੍ਰਧਾਨ ਹਨ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਦੀ ਸੂਬਾ ਪੱਧਰੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਸੰਘਰਸ਼ ਜਿਸ ਦੌਰਾਨ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਲਗਾਇਆ ਜਾਵੇਗਾ ਜਿਸ ਦੋਰਾਨ ਰੈਲੀਆਂ ਮੁਜ਼ਾਹਰੇ ਅਤੇ ਰੋਸ ਮਾਰਚ ਕੀਤੇ ਜਾਣਗੇ। ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਵਿੱਤ ਸਕੱਤਰ ਮਦਨ ਲਾਲ ਮੈਨਨ, ਸਲਾਹਕਾਰ ਗੁਰਦੀਪ ਸਿੰਘ ਵਾਲੀਆ ਅਤੇ ਅਜੀਤ ਸਿਘ ਫਤਿਹਚੱਕ ਵੱਲੋ ਸੂਬਾ ਪੱਧਰ ’ਤੇ ਕੰਨ ਫੈਡਰੇਸ਼ਨ ਨਾਲ ਸਬੰਧਿਤ ਪੈਨਸ਼ਨਰਾਂ ਦੀਆਂ ਜ਼ਿਲ੍ਹਾ ਵਾਈਜ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਨਾਲ ਸਬੰਧਤ ਸਮੁੱਚੇ ਪੰਜਾਬ ਵਿੱਚੋਂ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਸੰਗਰੂਰ ਜਿਲੇ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਚੇਅਰਮੈਨ ਰਵਿੰਦਰ ਸਿਘ ਗੁੱਡੂ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ ਅਤੇ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਚੇਅਰਮੈਨ ਜੰਟ ਸਿੰਘ ਭੁੱਲਰ ਸੋਹੀਆਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਗੁਰਦੀਪ ਸਿੰਘ ਮੰਗਵਾਲ, ਗੁਰਦੇਵ ਸਿੰਘ ਲੂੰਬਾ, ਵਿੱਤ ਸਕੱਤਰ ਲਾਭ ਸਿੰਘ, ਸੁਰਿੰਦਰ ਸਿੰਘ ਸੋਢੀ,ਕੰਵਲਜੀਤ ਸਿੰਘ, ਸੁਨਾਮ ਤੋ ਪ੍ਰਧਾਨ ਚੇਤ ਰਾਮ ਢਿੱਲੋ, ਚੇਅਰਮੈਨ ਪ੍ਰੇਮ ਅਗਰਵਾਲ, ਜਨਰਲ ਸਕੱਤਰ ਸਵਿੰਦਰ ਸਿੰਘ ਚੱਠਾ, ਲਹਿਰਾਗਾਗਾ ਤੋ ਪ੍ਰਧਾਨ ਜਰਨੈਲ ਸਿਘ, ਜਨਰਲ ਸਕੱਤਰ ਮਦਨ ਲਾਲ ਗਰਗ, ਧੂਰੀ ਤੋ ਪ੍ਰਧਾਨ ਸੁਖਦੇਵ ਸ਼ਰਮਾ, ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾ. ਅਮਰਜੀਤ ਸਿੰਘ, ਭਵਾਨੀਗੜ ਤੋ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਦਿੜਬਾ ਤੋ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਕ੍ਰਿਸ਼ਨ ਕੁਮਾਰ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ, ਅਮਰਗੜ ਤੋ ਰਜਿੰਦਰ ਸਿੰਘ ਸਲਾਰ, ਜਨਰਲ ਸਕੱਤਰ ਦਰਸ਼ਨ ਸਿੰਘ ਬਨਭੌਰਾ, ਨਰਿੰਦਰਜੀਤ ਸਿੰਘ, ਸ਼ੇਰਪੁਰ ਤੋ ਵੇਦ ਸਿੰਘ ਸਿੱਧੂ, ਜਨਰਲ ਸਕੱਤਰ ਦੀਵਾਨ ਸਿਘ ਮਾਹਮਦਪੁਰ, ਮੂਨਕ ਤੋ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਪੈਨਸ਼ਨਰਾਂ ਦੇ ਕਾਫਲੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੈਲੀ ਵਿੱਚ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਕੇਂਦਰ ਸਰਕਾਰ ਝੋਨੇ ਦਾ ਦਾਣਾ-ਦਾਣਾ ਖਰੀਦਣ ਦਾ ਪ੍ਰਬੰਧ ਯਕੀਨੀ ਬਣਾਏ- ਹੰਸ ਰਾਜ ਗੁਪਤਾ ਅਗਲੀ ਖ਼ਬਰ ਦਿਵਾਂਗ ਸਿੰਗਲਾ ਤੇ ਸਸ਼ੀ ਕਾਂਤ ਗਰਗ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।