11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਖੰਨਾ ਵਲੋਂ ਦੁੱਖ ਦਾ ਪ੍ਰਗਟਾਵਾ

ਸੰਗਰੂਰ, 11 ਨਵੰਬਰ (ਦਮਨਜੀਤ ਸਿੰਘ)-ਸਥਾਨਕ ਨੈਸ਼ਨਲ ਹਾਇਵੇ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਤੇ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਸੰਗਰੂਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਸੰਗਰੂਰ ਦੇ ਨੈਸ਼ਨਲ ਹਾਇਵੇ ਦੇ ਪੁਲ ਦੀ ਦੀਵਾਰ ਨਾਲ ਟਕਰਾ ਕੇ ਇੱਕ ਪੀ. ਆਰ.

ਗੱਲਬਾਤ ਕਰਦੇ ਹੋਏ ਅਰਵਿੰਦ ਖੰਨਾ 12-11-2026
ਸੰਗਰੂਰ, 11 ਨਵੰਬਰ (ਦਮਨਜੀਤ ਸਿੰਘ)-ਸਥਾਨਕ ਨੈਸ਼ਨਲ ਹਾਇਵੇ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਤੇ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਸੰਗਰੂਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਸੰਗਰੂਰ ਦੇ ਨੈਸ਼ਨਲ ਹਾਇਵੇ ਦੇ ਪੁਲ ਦੀ ਦੀਵਾਰ ਨਾਲ ਟਕਰਾ ਕੇ ਇੱਕ ਪੀ.ਆਰ.ਟੀ.ਸੀ ਦੀ ਬੱਸ ਬੁਰੀ ਤਰ੍ਹਾਂ ਹਾਦਸਾਗ੍ਰਾਸਤ ਹੋ ਗਈ ਜੋ ਕਿ ਸਵਾਰੀਆਂ ਨੂੰ ਪੂਰੀ ਭਰੀ ਹੋਈ ਸੀ, ਜਿਸ ਕਰ ਕੇ 3 ਸਵਾਰੀਆਂ ਦੀ ਮੌਤ ਅਤੇ ਦਰਜਨਾਂ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ। ਖੰਨਾ ਨੇ ਕਿਹਾ ਕਿ ਉਨ੍ਹਾਂ ਦੀ ਇਨ੍ਹਾਂ ਹਾਦਸਾਗ੍ਰਾਸਤ ਸਵਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਪੂਰੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਉਹ ਬੇਸ਼ਕ ਉਨ੍ਹਾਂ ਦਾ ਪਤਾ ਲੈਣ ਲਈ ਹਸਪਤਾਲ ਵਿੱਚ ਜਾ ਕੇ ਉਨ੍ਹਾਂ ਦੀ ਸਾਂਭ—ਸੰਭਾਲ ਕਰ ਰਹੇ ਸਟਾਫ਼ ਅਤੇ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ ਪ੍ਰੰਤੂ ਉਹ ਹਾਦਸਾਗ੍ਰਸਤ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਹਨ । ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਹਾਦਸੇ ਵਿਚ ਜਾਨ ਗਵਾ ਗਏ ਲੋਕਾਂ ਦੇ ਪਰਿਵਾਰਾਂ ਦੇ ਨਾਲ ਨਾਲ ਜ਼ਖਮੀਆਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ।
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਲ ਮਿਲੇ ਅਨੰਤ ਸ੍ਰਿਸ਼ਟੀ ਸੇਵਾ ਸੰਸਥਾ ਦੇ ਸੰਸਥਾਪਕ ਮਨਦੀਪ ਸ਼ਰਮਾ ਅਗਲੀ ਖ਼ਬਰ 5 ਖਿਡਾਰੀਆਂ ਦਾ ਵਿਧਾਇਕ ਪੋ੍ : ਗੱਜਣਮਾਜਰਾ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।