13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੁਰੂ ਹਰਿਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਸਮਾਗਮ 20 ਨੂੰ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਰਾਜਾ ਬੜਿੰਗ, ਕੈਪਟਨ ਸੰਦੀਪ ਸੰਧੂ ਅਤੇ ਕਨਵਰ ਗਰੇਵਾਲ ਵਿਸ਼ੇਸ਼ ਤੌਰ ’ਤੇ ਪੁੱਜਣਗੇ

ਅਹਿਮਦਗੜ੍ਹ, 12 ਨਵੰਬਰ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ)-ਗੁਰੂ ਹਰਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਅਤੇ ਇੰਗਲਿਸ਼ ਮੀਡੀਅਮ ਸਕੂਲ ਬਹਾਦਰਗੜ੍ਹ ਦਾ ਸਲਾਨਾ ਇਨਾਮ ਵੰਡ ਸਮਾਰੋਹ 20 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਸਕੂਲ ਮੈਨੇਜਰ ਰਵਿੰਦਰ ਸਿੰਘ ਰੋਮੀ ਅਤੇ ਸੈਕਟਰੀ ਗੁਰਮੀਤ ਸਿੰਘ ਛਪਾਰ ਦੀ ਅਗਵਾਈ ਵਿੱਚ ਹੋ ਰਹੇ ਸਮਾਗਮ ਬਾਰੇ ਜਾਣਕਾਰੀ ਦਿੰਦੇ ਪ੍ਰਿੰਸੀਪਲ ਪ੍ਰਦੀਪ ਕੌਰ ਅਤੇ ਪ੍ਰਿੰਸੀਪਲ ਹਰਸਿਮਰਨ ਕੌਰ ਨੇ ਕਿਹਾ ਕਿ ਸਮਾਗਮ ਦੇ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਲੁਧਿਆਣਾ ਰਾਜਾ ਬੜਿੰਗ, ਹਲਕਾ ਦਾਖਾ ਇੰਚਾਰਜ ਕਾਂਗਰਸ ਕੈਪਟਨ ਸੰਦੀਪ ਸੰਧੂ ਅਤੇ ਸੂਫੀ ਗਾਇਕ ਕਨਵਰ ਗਰੇਵਾਲ ਵਿਸ਼ੇਸ਼ ਤੌਰ ਤੇ ਸਮਾਗਮ ਦੀ ਰੌਣਕ ਵਧਾਉਣਗੇ।

ਅਜੀਤ ਡੈਸਕ 13-11-2026
ਅਹਿਮਦਗੜ੍ਹ, 12 ਨਵੰਬਰ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ)-ਗੁਰੂ ਹਰਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਅਤੇ ਇੰਗਲਿਸ਼ ਮੀਡੀਅਮ ਸਕੂਲ ਬਹਾਦਰਗੜ੍ਹ ਦਾ ਸਲਾਨਾ ਇਨਾਮ ਵੰਡ ਸਮਾਰੋਹ 20 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਸਕੂਲ ਮੈਨੇਜਰ ਰਵਿੰਦਰ ਸਿੰਘ ਰੋਮੀ ਅਤੇ ਸੈਕਟਰੀ ਗੁਰਮੀਤ ਸਿੰਘ ਛਪਾਰ ਦੀ ਅਗਵਾਈ ਵਿੱਚ ਹੋ ਰਹੇ ਸਮਾਗਮ ਬਾਰੇ ਜਾਣਕਾਰੀ ਦਿੰਦੇ ਪ੍ਰਿੰਸੀਪਲ ਪ੍ਰਦੀਪ ਕੌਰ ਅਤੇ ਪ੍ਰਿੰਸੀਪਲ ਹਰਸਿਮਰਨ ਕੌਰ ਨੇ ਕਿਹਾ ਕਿ ਸਮਾਗਮ ਦੇ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਲੁਧਿਆਣਾ ਰਾਜਾ ਬੜਿੰਗ, ਹਲਕਾ ਦਾਖਾ ਇੰਚਾਰਜ ਕਾਂਗਰਸ ਕੈਪਟਨ ਸੰਦੀਪ ਸੰਧੂ ਅਤੇ ਸੂਫੀ ਗਾਇਕ ਕਨਵਰ ਗਰੇਵਾਲ ਵਿਸ਼ੇਸ਼ ਤੌਰ ਤੇ ਸਮਾਗਮ ਦੀ ਰੌਣਕ ਵਧਾਉਣਗੇ। ਸਕੂਲ ਦੇ ਮੋਹਰੀ ਵਿਦਿਆਰਥੀਆਂ ਦਾ ਪੁਰਸਕਾਰ ਅਤੇ ਮੈਡਲਾਂ ਨਾਲ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਤੇ ਮੈਨੇਜਰ ਰਵਿੰਦਰ ਸਿੰਘ ਰੋਮੀ, ਸੈਕਟਰੀ ਗੁਰਮੀਤ ਸਿੰਘ ਛਪਾਰ, ਸਰਪੰਚ ਹਰਦੀਪ ਸਿੰਘ ਬੋੜਹਾਈ, ਡਾ ਚਰਨਜੀਤ ਸਿੰਘ ਪੰਧੇਰ, ਐਡਵੋਕੇਟ ਅਰਵਿੰਦ ਸਿੰਘ ਮਾਵੀ, ਜਗਜੀਤ ਸਿੰਘ ਸਹਾਰਨ ਮਾਜਰਾ, ਕੁਲਵੰਤ ਸਿੰਘ ਛਪਾਰ, ਜਗਦੇਵ ਸਿੰਘ ਛਪਾਰ, ਐਰਕ ਬੋਪਾਰਾਏ ਛਪਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਦਾਜ ਦੇ ਕੇਸ ਵਿੱਚ ਪਤੀ ਤੇ ਸੱਸ ਬਰੀ ਅਗਲੀ ਖ਼ਬਰ ਕੇਂਦਰ ਸਰਕਾਰ ਵੱਲੋਂ ਖਾਦਾਂ ’ਤੇ 62,370 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕਰਨਾ ਕਿਸਾਨ ਹਿਤੈਸ਼ੀ ਫੈਸਲਾ - ਛੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।