13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਸਦਮਾ ਚਚੇਰੇ ਦੇ ਭਰਾ ਜੀਵਨ ਕੁਮਾਰ ਰੱਬੜ ਦਾ ਦਿਹਾਂਤ

ਲਹਿਰਾਗਾਗਾ, 12 ਨਵੰਬਰ (ਅਸ਼ੋਕ ਗਰਗ,ਪ੍ਰਵੀਨ ਖੋਖਰ) - ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਅੱਜ ਕੁਝ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨਾਂ ਦੇ ਚਚੇਰੇ ਭਰਾ ਤੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ ਦੇ ਦਿਓਰ ਜੀਵਨ ਕੁਮਾਰ ਰੱਬੜ ਦਾ ਅਚਾਨਕ ਦਿਹਾਂਤ ਹੋ ਗਿਆ। ਰੱਬੜ ਆੜਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਤੇ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਤੋਂ ਇਲਾਵਾ ਸਮਾਜ ਸੇਵੀ ਸੰਸਥਾ ਪ੍ਰੇਮ ਸੇਵਾ ਸੰਮਤੀ ਲਹਿਰਾਗਾਗਾ ਦੇ ਵੀ ਪ੍ਰਧਾਨ ਸਨ।

ਜੀਵਨ ਕੁਮਾਰ ਰੱਬੜ। 13-11-2026
ਲਹਿਰਾਗਾਗਾ, 12 ਨਵੰਬਰ (ਅਸ਼ੋਕ ਗਰਗ,ਪ੍ਰਵੀਨ ਖੋਖਰ) - ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਅੱਜ ਕੁਝ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨਾਂ ਦੇ ਚਚੇਰੇ ਭਰਾ ਤੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ ਦੇ ਦਿਓਰ ਜੀਵਨ ਕੁਮਾਰ ਰੱਬੜ ਦਾ ਅਚਾਨਕ ਦਿਹਾਂਤ ਹੋ ਗਿਆ।ਰੱਬੜ ਆੜਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਤੇ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਤੋਂ ਇਲਾਵਾ ਸਮਾਜ ਸੇਵੀ ਸੰਸਥਾ ਪ੍ਰੇਮ ਸੇਵਾ ਸੰਮਤੀ ਲਹਿਰਾਗਾਗਾ ਦੇ ਵੀ ਪ੍ਰਧਾਨ ਸਨ। ਉਨ੍ਹਾਂ ਦੀ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਟ ਮੰਤਰੀ ਅਮਨ ਅਰੋੜਾ, ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸਿੰਗਲਾ, ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੁਟਾਲ, ਟਰੇਡ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ, ਸਪੋਰਟਸ ਰਿੰਗ ਦੇ ਚੇਅਰਮੈਨ ਸਿਮਰਨ ਪਾਲ ਸਿੰਘ ਗਿਫਟ , ਐਡਵੋਕੇਟ ਰਾਧੇ ਗੋਇਲ, ਆਪ ਆਗੂ ਸਨਮੀਕ ਸਿੰਘ ਹੈਨਰੀ, ਸੈ਼ੈਲਰ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ, ਅਸ਼ੋਕ ਬਾਂਸਲ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਡਾਕਟਰ ਸ਼ੀਸ਼ਪਾਲ ਆਨੰਦ, ਕੌਂਸਲਰ ਰਜਨੀਸ਼ ਗੁਪਤਾ, ਗਰੀਬ ਪਰਿਵਾਰ ਫੰਡ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਪ੍ਰਿੰਸੀਪਲ ਹੰਸਰਾਜ ਜੈਨ, ਡਾਕਟਰ ਸੰਜੇ ਗਰਗ, ਆੜਤੀ ਆਗੂ ਓਮ ਪ੍ਰਕਾਸ਼ ਜਵਾਹਰਵਾਲਾ, ਕੌਂਸਲਰ ਕਪਲਾਸ਼ ਤਾਇਲ, ਵਪਾਰ ਮੰਡਲ ਦੇ ਪ੍ਰਧਾਨ ਨਰਾਤਾ ਰਾਮ ਫਤਿਹਗੜ੍ਹ, ਭਾਜਪਾ ਆਗੂ ਸੰਦੀਪ ਦੀਪੂ, ਜਗਦੀਸ਼ ਰਾਏ ਠੇਕੇਦਾਰ, ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ ਜਵਾਹਰਵਾਲਾ, ਸਰਪੰਚ ਜਗਜੀਵਨ ਸਿੰਘ ਲਹਿਲ ਖੁਰਦ, ਆਪ ਆਗੂ ਅਜੇ ਕੁਮਾਰ ਠੋਲੀ, ਸਾਬਕਾ ਕੌਂਸਲਰ ਗੁਰਲਾਲ ਸਿੰਘ, ਓਐਸਡੀ ਰਾਕੇਸ਼ ਗੁਪਤਾ, ਰਤਨ ਸ਼ਰਮਾ, ਪ੍ਰੋਪਰਟੀ ਸਲਾਹਕਾਰ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਹਰਭਜਨ ਸਿੰਘ ਸਿੱਧੂ, ਪੁਰਸ਼ੋਤਮ ਗੋਇਲ ਲਹਿਲ ਕਲਾਂ, ਜਿਲ੍ਹਾ ਪ੍ਰੀਸ਼ਦ ਮੈਂਬਰ ਅਮਨਦੀਪ ਕੌਰ ਖੰਡੇਬਾਦ, ਹਨੂੰਮਾਨ ਧਾਮ ਦੇ ਪ੍ਰਧਾਨ ਸੰਜੇ ਗਰਗ, ਅਕੈਡਮਿਕ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ, ਸਤੀਸ਼ ਗੋਇਲ ਡੇਅਰੀ ਵਾਲੇ, ਕਾਲੀ ਮਾਤਾ ਮੰਦਰ ਕਮੇਟੀ ਦੇ ਪ੍ਰਧਾਨ ਮਾਸਟਰ ਰਮੇਸ਼ ਕੁਮਾਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਸ਼ੰਭੂ ਗੋਇਲ ਨੇ ਪ੍ਰਧਾਨ ਜੀਵਨ ਕੁਮਾਰ ਰੱਬੜ ਦੀ ਮੌਤ ‘ਤੇ ਗਹਿਰਾ ਦੁਖ ਪ੍ਰਗਟ ਕਰਦਿਆਂ ਗੋਇਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਬਾਬਾ ਦਰਸ਼ਨ ਸਿੰਘ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ, ਮੀਤ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਸੋਨੀ ਨੇ ਦਿੱਤਾ ਸਹਿਯੋਗ... ਅਗਲੀ ਖ਼ਬਰ ਨਗਰ ਪੰਚਾਇਤ ਵੱਲੋਂ 15 ਸਫਾਈ ਸੇਵਕਾਂ ਨੂੰ ਰੈਗੂਲਰ ਕਰਨ ਦਾ ਮਤਾ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।