ਆਬਾਨ ਪਬਲਿਕ ਸਕੂਲ ਵਿਖੇ ਰਾਸ਼ਟਰੀ ਬਾਲ ਦਿਵਸ ਮਨਾਇਆ, ਬੱਚਿਆਂ ਨੇ ਪੇਸ਼ ਕੀਤੀਆਂ ਸਕਿੱਟਾਂ
ਮੁੂਨਕ, 15 ਨਵੰਬਰ (ਵਰਿੰਦਰ ਭਾਰਦਵਾਜ)-ਗਿਆਨ ਗੰਗਾ ਇੰਟਰਨੈਸ਼ਨਲ ਸਕੂਲ, ਬੱਲਰਾਂ ਵਿਖੇ ਵਿਦਿਆਰਥੀਆਂ ਵੱਲੋਂ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸਕੂਲ ਪ੍ਰਬੰਧਨ ਦੀ ਜਿੰਮੇਵਾਰੀ ਸੰਭਾਲੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਨੇ ਸਮੂਹ ਬੱਚਿਆਂ ਨੂੰ ਬਾਲ ਦਿਵਸ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਹਰੇਕ ਬੱਚੇ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਮੌਜੂਦ ਹੁੰਦੀ ਹੈ, ਅਜਿਹੇ ਮੰਚ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣਨ, ਨਿਖਾਰਨ ਅਤੇ ਸਾਹਮਣੇ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਅਜੀਤ ਡੈਸਕ
16-11-2026