ਸੜਕ ਸੁਰੱਖਿਆ ਫੋਰਸ ਦੀ ਬਦੌਲਤ ਹਾਦਸਿਆਂ ਵਿੱਚ ਮੌਕੇ ’ਤੇ ਹੋਣ ਵਾਲੀਆਂ ਮੌਤਾਂ 50 ਫ਼ੀਸਦੀ ਘਟੀਆਂ-ਡਾ. ਜਵੰਧਾ
ਸੰਗਰੂਰ, 19 ਨਵੰਬਰ (ਧੀਰਜ ਪਸੋਰੀਆ)-ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਨੂੰ ਰੋਕਣ ਅਤੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਗਠਿਤ ਕੀਤੀ ਗਈ ਸੜਕ ਸੁਰੱਖਿਆ ਫੋਰਸ ਨੇ ਸੂਬੇ ਵਿੱਚ ਸੜਕ ਸੁਰੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਾਪਤੀ ਹਾਸਲ ਕੀਤੀ ਹੈ। ਫੋਰਸ ਦੀ ਸਰਗਰਮ ਕਾਰਗੁਜ਼ਾਰੀ ਸਦਕਾ ਪੰਜਾਬ ਦੀਆਂ ਸੜਕਾਂ ਦੇਸ਼ ਵਿੱਚ ਸਭ ਤੋਂ ਸੁਰੱਖਿਅਤ ਸੜਕਾਂ ਵਜੋਂ ਉਭਰੀਆਂ ਹਨ।
ਡ
ਡਾ. ਗਨਿੰਦਰਜੀਤ ਸਿੰਘ ਜਵੰਧਾ।
20-11-2026
ਸੰਗਰੂਰ, 19 ਨਵੰਬਰ (ਧੀਰਜ ਪਸੋਰੀਆ)-ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਨੂੰ ਰੋਕਣ ਅਤੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਗਠਿਤ ਕੀਤੀ ਗਈ ਸੜਕ ਸੁਰੱਖਿਆ ਫੋਰਸ ਨੇ ਸੂਬੇ ਵਿੱਚ ਸੜਕ ਸੁਰੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਾਪਤੀ ਹਾਸਲ ਕੀਤੀ ਹੈ। ਫੋਰਸ ਦੀ ਸਰਗਰਮ ਕਾਰਗੁਜ਼ਾਰੀ ਸਦਕਾ ਪੰਜਾਬ ਦੀਆਂ ਸੜਕਾਂ ਦੇਸ਼ ਵਿੱਚ ਸਭ ਤੋਂ ਸੁਰੱਖਿਅਤ ਸੜਕਾਂ ਵਜੋਂ ਉਭਰੀਆਂ ਹਨ। ਫਰਵਰੀ 2024 ਤੋਂ ਜਨਵਰੀ 2026 ਤੱਕ ਸੜਕ ਹਾਦਸਿਆਂ ਦੌਰਾਨ ਮੌਕੇ ’ਤੇ ਹੋਣ ਵਾਲੀਆਂ ਮੌਤਾਂ ਵਿੱਚ ਲਗਭਗ 50 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ। ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਸਰਕਾਰ ਦੀ ਗੰਭੀਰਤਾ, ਯੋਜਨਾਬੱਧ ਯਤਨਾਂ ਅਤੇ ਪੁਲਿਸ ਪ੍ਰਸ਼ਾਸਨ ਦੀ ਸਮਰਪਿਤ ਕਾਰਗੁਜ਼ਾਰੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਸਿਰਫ਼ ਇੱਕ ਵਿਅਕਤੀ ਦੀ ਜਾਨ ਨਹੀਂ ਲੈਂਦੇ, ਸਗੋਂ ਪੂਰੇ ਪਰਿਵਾਰ ਨੂੰ ਉਮਰ ਭਰ ਦਾ ਦਰਦ ਦੇ ਜਾਂਦੇ ਹਨ। ਇਸ ਲਈ ਹਾਦਸਿਆਂ ਤੋਂ ਬਾਅਦ ਤੁਰੰਤ ਸਹਾਇਤਾ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ। ਡਾ. ਜਵੰਧਾ ਨੇ ਦੱਸਿਆ ਕਿ ਫਰਵਰੀ 2024 ਤੋਂ ਜਨਵਰੀ 2026 ਤੱਕ ਫੋਰਸ ਵੱਲੋਂ ਕੁੱਲ 43,983 ਸੜਕ ਹਾਦਸਿਆਂ ਵਿੱਚ ਸਹਾਇਤਾ ਪਹੁੰਚਾਈ ਗਈ ਅਤੇ ਸੜਕਾਂ ’ਤੇ ਫਸੇ ਜਾਂ ਹਾਦਸਿਆਂ ਦਾ ਸ਼ਿਕਾਰ ਹੋਏ 47,386 ਲੋਕਾਂ ਨੂੰ ਮਦਦ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਜ਼ਿੰਮੇਵਾਰ ਭਾਗੀਦਾਰੀ ਹੀ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।