21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੰਡਰ-21 ਲੜਕੀਆਂ ਦੇ ਬਾਕਸਿੰਗ ਫਾਈਨਲਾਂ ’ਚ ਪਵਨੀ, ਨਵੀਲਾ ਤੇ ਸੁਖਪ੍ਰੀਤ ਕੌਰ ਨੇ ਮਾਰੀ ਬਾਜ਼ੀ

ਮਲੇਰਕੋਟਲਾ, 20 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉੱਭਰਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਲੇਰਕੋਟਲਾ ਵਿਖੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਜਾਰੀ ਹਨ। 23 ਨਵੰਬਰ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਦੌਰਾਨ ਅੰਡਰ-21 ਲੜਕੀਆਂ ਦੇ ਵੱਖ-ਵੱਖ ਭਾਰ ਵਰਗਾਂ ਦੇ ਫਾਈਨਲ ਮੁਕਾਬਲਿਆਂ ਵਿਚ ਖਿਡਾਰਨਾਂ ਨੇ ਸ਼ਾਨਦਾਰ ਖੇਡ ਜੌਹਰ ਦਿਖਾਏ।

ਅਜੀਤ ਡੈਸਕ 21-11-2026
ਮਲੇਰਕੋਟਲਾ, 20 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉੱਭਰਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਲੇਰਕੋਟਲਾ ਵਿਖੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਜਾਰੀ ਹਨ। 23 ਨਵੰਬਰ ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਦੌਰਾਨ ਅੰਡਰ-21 ਲੜਕੀਆਂ ਦੇ ਵੱਖ-ਵੱਖ ਭਾਰ ਵਰਗਾਂ ਦੇ ਫਾਈਨਲ ਮੁਕਾਬਲਿਆਂ ਵਿਚ ਖਿਡਾਰਨਾਂ ਨੇ ਸ਼ਾਨਦਾਰ ਖੇਡ ਜੌਹਰ ਦਿਖਾਏ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ 45-48 ਕਿਲੋਗ੍ਰਾਮ ਭਾਰ ਵਰਗ ਵਿਚ ਅੰਮ੍ਰਿਤਸਰ ਦੀ ਪਵਨੀ ਨੇ ਸ੍ਰੀ ਮੁਕਤਸਰ ਸਾਹਿਬ ਦੀ ਪਲਕ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 48-51 ਕਿੱਲੋਗ੍ਰਾਮ ਭਾਰ ਵਰਗ ਵਿਚ ਮਲੇਰਕੋਟਲਾ ਦੀ ਨਵੀਲਾ ਨੇ ਐਸ.ਏ.ਐਸ. ਨਗਰ ਦੀ ਅਰਸ਼ਦੀਪ ਕੌਰ ਨੂੰ ਮਾਤ ਦੇ ਕੇ ਜਿੱਤ ਦਰਜ ਕੀਤੀ, ਜਦਕਿ 51-54 ਕਿਲੋਗ੍ਰਾਮ ਭਾਰ ਵਰਗ ਵਿਚ ਫਿਰੋਜ਼ਪੁਰ ਦੀ ਸੁਖਪ੍ਰੀਤ ਕੌਰ ਨੇ ਪਠਾਨਕੋਟ ਦੀ ਅੰਜਲੀ ਨੂੰ ਹਰਾ ਕੇ ਬਾਜ਼ੀ ਮਾਰੀ। ਇਸ ਮੌਕੇ ਸੀਨੀਅਰ ਸਹਾਇਕ ਰਾਜਬੀਰ ਸਿੰਘ ਢਿੱਲੋਂ, ਡੀ.ਐੱਮ. ਸਪੋਰਟਸ ਵਰਿੰਦਰ ਸਿੰਘ, ਹੈੱਡਮਾਸਟਰ ਮੁਹੰਮਦ ਯਾਕੂਬ, ਸੀਨੀਅਰ ਬਾਕਸਿੰਗ ਕੋਚ ਮੁਹੰਮਦ ਹਬੀਬ, ਬਾਕਸਿੰਗ ਕੋਚ ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਅਤੇ ਸਨੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਪਹੁੰਚਾ ਰਹੇ ਹਨ - ਆਜ਼ਮ ਦਾਰਾ ਅਗਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।