21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪ੍ਰਕਾਸ਼ ਪੁਰਬ 26 ਨੂੰ, ਮੁੱਖ ਸੇਵਾਦਾਰ ਬਾਬਾ ਵਿਸਾਖਾ ਸਿੰਘ ਵਲੋਂ ਸਮੂਹ ਸੰਗਤ ਨੂੰ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਅਪੀਲ

ਸੰਦੌੜ, 20 ਨਵੰਬਰ (ਜਸਵੀਰ ਸਿੰਘ ਜੱਸੀ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 26 ਨਵੰਬਰ ਨੂੰ ਗੁਰਦੁਆਰਾ ਈਸ਼ਰਸਰ ਪੁਲ ਕਲਿਆਣ (ਰਾੜਾ ਸਾਹਿਬ) ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਵਿਸਾਖਾ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾਣਗੇ।

ਅਜੀਤ ਡੈਸਕ 21-11-2026
ਸੰਦੌੜ, 20 ਨਵੰਬਰ (ਜਸਵੀਰ ਸਿੰਘ ਜੱਸੀ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 26 ਨਵੰਬਰ ਨੂੰ ਗੁਰਦੁਆਰਾ ਈਸ਼ਰਸਰ ਪੁਲ ਕਲਿਆਣ (ਰਾੜਾ ਸਾਹਿਬ) ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਵਿਸਾਖਾ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾਣਗੇ। ਬਾਬਾ ਵਿਸਾਖਾ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਸੇਵਾ ਅਤੇ ਸੱਚ ਦੇ ਮਾਰਗ ’ ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਪ੍ਰੇਰਿਤ ਕਰਦੀਆਂ ਹਨ।
ਪਿਛਲੀ ਖ਼ਬਰ ਰਾਜੀਵ ਸ਼ਰਮਾ ਬ੍ਰਾਹਮਣ ਵੈਲਫੇਅਰ ਬੋਰਡ ਹਲਕਾ ਲਹਿਰਾਗਾਗਾ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਪਹੁੰਚਾ ਰਹੇ ਹਨ - ਆਜ਼ਮ ਦਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।