20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਵਲੋਂ 21 ਤੇ 22 ਨੂੰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ’ਚ ਝੰਡਾ ਮਾਰਚ

ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਦੀ ਮੀਟਿੰਗ ਸਥਾਨਕ ਬਖਸ਼ੀਵਾਲਾ ਰੋਡ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 21 ਅਤੇ 22 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਝੰਡਾ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ।

ਅਜੀਤ ਡੈਸਕ 21-11-2026
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਦੀ ਮੀਟਿੰਗ ਸਥਾਨਕ ਬਖਸ਼ੀਵਾਲਾ ਰੋਡ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 21 ਅਤੇ 22 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਝੰਡਾ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ 17 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਜਥੇਬੰਦੀ ਦੇ ਆਗੂਆਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਵਿਸਵਾਸ਼ ਦਿਵਾਇਆ ਗਿਆ ਸੀ ਕਿ 20 ਨਵੰਬਰ ਤੱਕ ਸਾਰੇ ਹੀ ਵਿਭਾਗਾਂ ਦਾ ਰਿਕਾਰਡ ਪਰਸੋਨਲ ਵਿਭਾਗ ਵਲੋਂ ਖਰੜਾ ਤਿਆਰ ਕਰਕੇ ਸਮੁੱਚੇ ਸੂਬੇ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਆਗੂਆਂ ਦਾ ਕਹਿਣਾ ਹੈ ਜੇਕਰ 20 ਨਵੰਬਰ ਤੱਕ ਸੀਵਰੇਜ ਬੋਰਡ, ਪਨਬਸ ਰੋਡਵੇਜ਼ ਪੀਆਰਟੀਸੀ, ਪਾਵਰਕਾਮ, ਬਠਿੰਡਾ, ਲਹਿਰਾ, ਰੋਪੜ, ਗੋਇੰਦਵਾਲ, ਥਰਮਲ, ਖੇਤੀਬਾੜੀ ਵਿਭਾਗ ਆਦਿ ਤੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ ਤਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਵਿਚ ਇਹ ਝੰਡਾ ਮਾਰਚ ਹਰ ਹਾਲਤ ਵਿੱਚ ਕੀਤਾ ਜਾਵੇਗਾ। ਇਸ ਮੌਕੇ ਸੂਬਾਈ ਆਗੂ ਗਗਨਦੀਪ ਸਿੰਘ ਕਣਕਵਾਲ, ਯਾਦਵਿੰਦਰ ਸਿੰਘ, ਗੁਰਵਿੰਦਰ ਸਿੰਘ ਲਹਿਰਾ ,ਪ੍ਰਦੀਪ ਸਿੰਘ ਭੀਖੀ, ਗਗਨ ਸ਼ਰਮਾ ਖਡਿਆਲ, ਮਨੂ ਖਨੌਰੀ, ਸਤੀਸ਼ ਖਨੌਰੀ, ਰਿੰਕੂ ਸ਼ਰਮਾ ਖਨੌਰੀ,ਦਵਿੰਦਰ ਸਿੰਘ ਮੂਣਕ, ਗਗਨ ਲਹਿਰਾ, ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕੇ.ਸੀ.ਟੀ. ਕਾਲਜ ਵਿਖੇ ਆਈ.ਟੀ. ਸੈਕਟਰ ਬਾਰੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਪੈਨਸ਼ਨਰ ਸੜਕਾਂ ’ਤੇ ਉੱਤਰਨ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।