ਪਟਵਾਰ ਯੂਨੀਅਨ ਦੀ ਚੋਣ
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ )-ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਊਧਮ ਸਿੰਘ ਵਾਲਾ ਇਕਾਈ ਦੀ ਚੋਣ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਸਰਾਓ ਅਤੇ ਤਹਿਸੀਲ ਪ੍ਰਧਾਨ ਦਿੜ੍ਹਬਾ ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਵਿਚ ਹੋਈ। ਜਿਸ ਵਿਚ ਸਰਬਸੰਮਤੀ ਨਾਲ ਰਘਵਿੰਦਰ ਸਿੰਘ ਨੂੰ ਪ੍ਰਧਾਨ, ਰਣਜੀਤ ਸਿੰਘ ਜਨਰਲ ਸਕੱਤਰ, ਪੱਲਵੀ ਸਿੰਗਲਾ ਨੂੰ ਖਜਾਨਚੀ ਚੁਣਿਆ ਗਿਆ, ਜਦੋਂ ਕਿ ਸੁਖਜਿੰਦਰ ਸਿੰਘ, ਨਵਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਜ਼ਿਲ੍ਹਾ ਮੈਂਬਰ ਨਿਯੁਕਤ ਕੀਤਾ ਗਿਆ।
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ )-ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਊਧਮ ਸਿੰਘ ਵਾਲਾ ਇਕਾਈ ਦੀ ਚੋਣ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਸਰਾਓ ਅਤੇ ਤਹਿਸੀਲ ਪ੍ਰਧਾਨ ਦਿੜ੍ਹਬਾ ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਵਿਚ ਹੋਈ। ਜਿਸ ਵਿਚ ਸਰਬਸੰਮਤੀ ਨਾਲ ਰਘਵਿੰਦਰ ਸਿੰਘ ਨੂੰ ਪ੍ਰਧਾਨ, ਰਣਜੀਤ ਸਿੰਘ ਜਨਰਲ ਸਕੱਤਰ, ਪੱਲਵੀ ਸਿੰਗਲਾ ਨੂੰ ਖਜਾਨਚੀ ਚੁਣਿਆ ਗਿਆ, ਜਦੋਂ ਕਿ ਸੁਖਜਿੰਦਰ ਸਿੰਘ, ਨਵਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਜ਼ਿਲ੍ਹਾ ਮੈਂਬਰ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਪ੍ਰਧਾਨ ਰਘਵਿੰਦਰ ਸਿੰਘ ਨੇ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਵਿਸਵਾਸ਼ ਦਿਵਾਇਆ ਕਿ ਉਹ ਪਟਵਾਰੀਆਂ ਦੀਆਂ ਹੱਕੀ ਮੰਗਾਂ ਅਤੇ ਮੁਸ਼ਕਿਲਾਂ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਸਿਰਤੋੜ ਯਤਨ ਕਰਨਗੇ।ਪ੍ਰਧਾਨ ਰਘਵਿੰਦਰ ਸਿੰਘ ਨੇ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਸਿਰੜ ਸਦਕਾ ਹੀ ਯੂਨੀਅਨ ਦਾ ਸਟੇਟ ਕਾਡਰ ਟੁੱਟ ਕੇ ਮੁੜ ਤੋਂ ਜ਼ਿਲ੍ਹਾ ਕਾਡਰ ਬਹਾਲ ਹੋ ਸਕਿਆ ਹੈ। ਇਸ ਸਮੇ ਨਵ-ਨਿਯੁਕਤ ਪ੍ਰਧਾਨ ਰਘਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤਹਿਸੀਲ ਸੁਨਾਮ ਊਧਮ ਸਿੰਘ ਵਾਲਾ ਦੇ ਸਮੂਹ ਪਟਵਾਰੀ ਮੌਜੂਦ ਸਨ।