20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਰਖ ਅਤੇ ਲੇਖ ਮੁਕਾਬਲੇ ਕਰਵਾਏ

ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ)-ਪੀ. ਐੱਮ.

ਅਜੀਤ ਡੈਸਕ 21-11-2026
ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ)-ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲਹਿਰਾਗਾਗਾ ਵਿਖੇ ਵਿਦਿਆਰਥੀਆਂ ਦੇ ਕੁਇਜ਼ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵੀਪ ਨੋਡਲ ਅਫ਼ਸਰ ਅਰੁਣ ਗਰਗ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਅਧਿਕਾਰਾਂ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਤੋਂ ਇਲਾਵਾ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਵੋਟਿੰਗ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਵੀ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਹਲਕਾ ਲਹਿਰਾ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕੁਇਜ਼ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਖੰਡੇਬਾਦ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਮੰਡਵੀ, ਸਰਕਾਰੀ ਹਾਈ ਸਕੂਲ ਅਲੀਸ਼ੇਰ ਅਤੇ ਸਕੂਲ ਆਫ਼ ਐਮੀਨੈਂਸ ਲਹਿਰਾ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸਰਕਾਰੀ ਹਾਈ ਸਕੂਲ ਕਾਲਬੰਜਾਰਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਲੇਖ ਲਿਖਣ ਦੇ ਮੁਕਾਬਲਿਆਂ ਵਿੱਚ ਗੁਰਜੋਤ ਸ਼ਰਮਾ ਸਰਕਾਰੀ ਹਾਈ ਸਕੂਲ ਅਲੀਸ਼ੇਰ ਨੇ ਪਹਿਲਾ ਸਥਾਨ, ਜਸਮੀਨ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਿਆਣਾ ਨੇ ਦੂਜਾ ਸਥਾਨ ਅਤੇ ਹਰਮਨਦੀਪ ਕੌਰ, ਡਾਕਟਰ ਦੇਵਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਹਿਰਾਗਾਗਾ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਮੌਕੇ ਮੁਕਾਬਲਿਆਂ ਦੀ ਨਿਰਪੱਖ ਅਤੇ ਸੁਚੱਜੀ ਮੁਲਾਂਕਣ ਪ੍ਰਕਿਰਿਆ ਲਈ ਜੱਜਾਂ ਦੀ ਭੂਮਿਕਾ ਲੈਕਚਰਾਰ ਸ੍ਰੀਮਤੀ ਊਸ਼ਾ ਜੈਨ , ਸ੍ਰੀਮਤੀ ਜਗਵਿੰਦਰ ਕੌਰ, ਮਾਸਟਰ ਅਵਿਨਾਸ਼ ਬਾਂਸਲ, ਮਾਸਟਰ ਰਾਕੇਸ਼ ਮਿੱਤਲ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ ਅਤੇ ਮਾਸਟਰ ਲਖਵਿੰਦਰ ਜੋਸ਼ੀ ਵੱਲੋਂ ਨਿਭਾਈ ਗਈ। ਅਜਿਹੀਆਂ ਸਵੀਪ ਗਤੀਵਿਧੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਲੋਕਤੰਤਰ ਦੀ ਮਹੱਤਤਾ ਸਮਝਾਉਣ, ਜ਼ਿੰਮੇਵਾਰ ਨਾਗਰਿਕ ਬਣਾਉਣ ਅਤੇ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰ ਕੇ ਕੌਮੀ ਕਾਰਜ ਵਿੱਚ ਪਾਓ ਯੋਗਦਾਨ- ਚੇਅਰਮੈਨ ਨੰਗਲ ਅਗਲੀ ਖ਼ਬਰ ਫੱਗੂਵਾਲਾ ਵਿਖੇ ਹੋਈ ਇਨਸਾਫ਼ ਰੈਲੀ ਨੇ 2027 ਵਿਚ ਕਾਂਗਰਸ ਸਰਕਾਰ ਬਣਨ ਦਾ ਮੁੱਢ ਬੰਨ੍ਹਿਆ-ਵਿਜੈ ਇੰਦਰ ਸਿੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।