20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਦੁਆਰਾ ਜਨਮ ਅਸਥਾਨ ਚੀਮਾ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ੁਰੂ

ਚੀਮਾ ਮੰਡੀ, 20 ਨਵੰਬਰ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਦੇ 100 ਸਾਲਾ ਬਰਸੀ ਅਤੇ ਅਤੇ ਸੰਤ ਤੇਜਾ ਸਿੰਘ ਜੀ, ਐੱਮ. ਏ.

ਅਜੀਤ ਡੈਸਕ 21-11-2026
ਚੀਮਾ ਮੰਡੀ, 20 ਨਵੰਬਰ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਦੇ 100 ਸਾਲਾ ਬਰਸੀ ਅਤੇ ਅਤੇ ਸੰਤ ਤੇਜਾ ਸਿੰਘ ਜੀ, ਐੱਮ.ਏ., ਐੱਲ.ਐੱਲ.ਬੀ. (ਪੰਜਾਬ), ਏ.ਐੱਮ. (ਹਾਰਵਰਡ) ਦੇ ਅਨਿੰਨ ਸੇਵਕ, ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਦੇ 100 ਸਾਲਾ ਜਨਮ ਦਿਹਾੜੇ ਦੀ ਖੁਸ਼ੀ ‘ਚ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਨਗਰ ਚੀਮਾਂ ਸਾਹਿਬ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਅੱਜ ਬੜੀ ਸ਼ਰਧਾ ਅਤੇ ਪ੍ਰੇਮ-ਭਾਵਨਾ ਨਾਲ ਆਰੰਭ ਹੋਇਆ । ਸਮਾਗਮ ਦੇ ਪਹਿਲੇ ਦਿਨ ਪੰਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ ਤਿੰਨ ਸ਼ਿਫ਼ਟਾਂ ‘ਚ 680 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਅਕਾਲ ਅਕੈਡਮੀਆਂ ਦੇ ਬੱਚਿਆਂ ਦੇ ਕਵੀਸ਼ਰੀ ਵਾਰਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ‘ਚ 22 ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਬੱਚਿਆਂ ਨੇ ਗੁਰ ਇਤਿਹਾਸ ਅਤੇ ਸਿੱਖ ਵਿਰਸੇ ਨਾਲ ਸਬੰਧਤ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਖ਼ਤ ਮੁਕਾਬਲੇ ਵਿੱਚ ਅਕਾਲ ਅਕੈਡਮੀ ਕੌੜੀਵਾੜਾ ਨੇ ਪਹਿਲਾ, ਅਕਾਲ ਅਕੈਡਮੀ ਚੋਲਾਂਗ ਨੇ ਦੂਜਾ ਅਤੇ ਅਕਾਲ ਅਕੈਡਮੀ ਨਵਾਂ ਕਿਲ੍ਹਾ ਨੇ ਤੀਜਾ ਸਥਾਨ ਹਾਸਲ ਕੀਤਾ। ਸਮਾਗਮ ਦੇ ਦੂਜੇ ਦਿਨ ਭਲਕੇ 650 ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ, ਜਿਸ ਨਾਲ ਦੋ ਦਿਨਾਂ ਵਿੱਚ ਕੁੱਲ 1300 ਸ੍ਰੀ ਸਹਿਜ ਪਾਠਾਂ ਦੇ ਭੋਗ ਸੰਪੂਰਨ ਹੋਣਗੇ। ਇਸ ਦਿਨ ਅਕਾਲ ਅਕੈਡਮੀਆਂ ਦੇ ਬੱਚਿਆਂ ਦੇ ਢਾਡੀ ਵਾਰਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਸਮਾਗਮ ਦੇ ਅਖੀਰਲੇ ਦਿਨ 22 ਨਵੰਬਰ ਨੂੰ ਅੰਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਨਿਤਨੇਮ, ਸੁਖਮਨੀ ਸਾਹਿਬ ਦੇ ਪਾਠ ਅਤੇ ਆਸਾ ਦੀ ਵਾਰ ਦੇ ਕੀਰਤਨ ਨਾਲ ਦੀਵਾਨ ਦੀ ਆਰੰਭਤਾ ਹੋਵੇਗੀ ਅਤੇ ਪੰਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਦੌਰਾਨ ਗਿਆਨੀ ਮਨਦੀਪ ਸਿੰਘ ਜੀ ਮੁਰੀਦ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਜੀ ਢੋਟੀਆਂ ਕਥਾ-ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਜਦੋ ਕਿ ਗੁਰਦੁਆਰਾ ਜਨਮ ਅਸਥਾਨ ਸਾਹਿਬ ਦਾ ਹਜ਼ੂਰੀ ਰਾਗੀ ਜਥਾ ਅਤੇ ਅਕਾਲ ਗੁਰਮਤਿ ਸੰਗੀਤ ਵਿਦਿਆਲਾ ਚੀਮਾਂ ਅਤੇ ਬੜੂ ਸਾਹਿਬ ਦੇ ਭੁਝੰਗੀ ਅਤੇ ਬੀਬੀਆਂ ਤੰਤੀ ਸਾਜ਼ਾਂ ਰਾਹੀਂ ਗੁਰਬਾਣੀ ਕੀਰਤਨ ਕਰਨਗੇ। ਸਮਾਗਮ ‘ਚ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਵਿਸ਼ੇਸ਼ ਹਾਜ਼ਰੀ ਭਰਨਗੇ ਅਤੇ ਸੰਗਤਾਂ ਨਾਲ ਗੁਰਮਤਿ ਬਚਨਾਂ ਦੀ ਸਾਂਝ ਪਾਉਣਗੇ। ਇਸ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਸੰਤ-ਮਹਾਂਪੁਰਸ਼, ਪਤਵੰਤੇ ਸੱਜਣ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਸੰਗਤਾਂ ਨੂੰ ਪ੍ਰਵਚਨ ਦੇਣਗੇ । ਇਸ ਸਮਾਗਮ ਚ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਸੰਗਤਾਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਪਿਛਲੀ ਖ਼ਬਰ ਜੇਲ੍ਹ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟ ਰਹੇ 2 ਵਿਅਕਤੀ ਕਾਬੂ ਅਗਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਨੇ 1,358 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।