22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਚੰਗਾਲੀਆਂ ਨੇੜੇ ਡਰੇਨ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦਾ ਮਾਮਲਾ ਦਰਜ

ਲਹਿਰਾਗਾਗਾ, 21 ਨਵੰਬਰ (ਪ੍ਰਵੀਨ ਖੋਖਰ)-ਪਿੰਡ ਚੰਗਾਲੀਵਾਲਾ ਨੇੜੇ ਡਰੇਨ ਦੇ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ । ਐੱਸ.

ਅਜੀਤ ਡੈਸਕ 22-11-2026
ਲਹਿਰਾਗਾਗਾ, 21 ਨਵੰਬਰ (ਪ੍ਰਵੀਨ ਖੋਖਰ)-ਪਿੰਡ ਚੰਗਾਲੀਵਾਲਾ ਨੇੜੇ ਡਰੇਨ ਦੇ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ । ਐੱਸ.ਐੱਚ.ਓ. ਸਾਹਿਬ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਇਸ ਮੌਕੇ ’ਤੇ ਜਾਂਚ ਦੌਰਾਨ ਨੌਜਵਾਨ ਦੇ ਸਰੀਰ ’ਤੇ ਕੁੱਟਮਾਰ ਦੇ ਨਿਸ਼ਾਨ ਅਤੇ ਸਿਰ ’ਤੇ ਡੂੰਘੀ ਸੱਟ ਪਾਈ ਗਈ । ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ, ਜਿਸ ਨੇ ਘਟਨਾ ਸਥਾਨ ਤੋਂ ਲੋੜੀਂਦੇ ਸਬੂਤ ਇਕੱਠੇ ਕੀਤੇ। ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਨਾਮਜ਼ਦ ਵਿਅਕਤੀ ਵਿਰੁੱਧ ਧਾਰਾ 302 ਤਹਿਤ ਕਤਲ ਦਾ ਮੁਕੱਦਮਾ ਦਰ ਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਅੱਖਾਂ ਦੇ ਮੈਡੀਕਲ ਕੈਂਪ ਦਾ ਲੋਕਾਂ ਨੇ ਲਿਆ ਲਾਹਾ ਅਗਲੀ ਖ਼ਬਰ ਮਾਰਕੀਟ ਕਮੇਟੀ ਸੰਦੌੜ ਵਲੋਂ ਪੇਂਡੂ ਸੰਪਰਕ ਸੜਕਾਂ ਦੇ ਪ੍ਰਸਤਾਵ ਪੰਜਾਬ ਮੰਡੀ ਬੋਰਡ ਨੂੰ ਭੇਜੇ ਪਿੰਡਾਂ ਦੀਆਂ ਪੰਚਾਇਤਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।