ਅੱਖਾਂ ਦੇ ਮੈਡੀਕਲ ਕੈਂਪ ਦਾ ਲੋਕਾਂ ਨੇ ਲਿਆ ਲਾਹਾ
ਸੰਦੌੜ, 21 ਨਵੰਬਰ (ਜਸਵੀਰ ਸਿੰਘ ਜੱਸੀ) - ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਨਕਾ ਪਿੰਡ ਮਹੌਲੀ ਖੁਰਦ ਵਿਖੇ ਸਰਪੰਚ ਰੇਸ਼ਮਪਾਲ ਸਿੰਘ ਮਹੋਲੀ, ਪ੍ਰਧਾਨ ਪੰਚਾਇਤ ਯੂਨੀਅਨ ਦੇ ਵਿਸ਼ੇਸ਼ ਉਪਰਾਲੇ ਸਦਕਾ ਅੱਖਾਂ ਦਾ ਮੁਫ਼ਤ ਅਤੇ ਮੈਡੀਕਲ ਕੈਂਪ ਲਗਾਇਆ ਗਿਆ । ਇਸ ਕੈਂਪ ਨੂੰ ਪਿੰਡ ਵਾਸੀਆਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ।
ਸੰਦੌੜ, 21 ਨਵੰਬਰ (ਜਸਵੀਰ ਸਿੰਘ ਜੱਸੀ) - ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਨਕਾ ਪਿੰਡ ਮਹੌਲੀ ਖੁਰਦ ਵਿਖੇ ਸਰਪੰਚ ਰੇਸ਼ਮਪਾਲ ਸਿੰਘ ਮਹੋਲੀ, ਪ੍ਰਧਾਨ ਪੰਚਾਇਤ ਯੂਨੀਅਨ ਦੇ ਵਿਸ਼ੇਸ਼ ਉਪਰਾਲੇ ਸਦਕਾ ਅੱਖਾਂ ਦਾ ਮੁਫ਼ਤ ਅਤੇ ਮੈਡੀਕਲ ਕੈਂਪ ਲਗਾਇਆ ਗਿਆ । ਇਸ ਕੈਂਪ ਨੂੰ ਪਿੰਡ ਵਾਸੀਆਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਕੈਂਪ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ ਅਤੇ ਮਾਹਿਰ ਡਾਕਟਰਾਂ ਤੋਂ ਅੱਖਾਂ ਦੀ ਸਿਹਤ ਸਬੰਧੀ ਲੋੜੀਂਦੀ ਸਲਾਹ ਪ੍ਰਾਪਤ ਕੀਤੀ। ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਡਾ. ਗੁਰਪਾਲ ਸਿੰਘ ਵਲੋਂ ਕੈਂਪ ’ਚ ਪਹੁੰਚੇ ਮਰੀਜ਼ਾਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਕੈਂਪ ਦੇ ਪ੍ਰਬੰਧਕ ਸਰਪੰਚ ਰੇਸ਼ਮਪਾਲ ਸਿੰਘ ਮਹੋਲੀ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਸਿਹਤ ਸਹੂਲਤਾਂ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ। ਸਰਪੰਚ ਰੇਸ਼ਮਪਾਲ ਸਿੰਘ ਮਹੋਲੀ ਨੇ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਡਾਕਟਰ, ਸਮੂਹ ਸਹਿਯੋਗੀਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ, ਸਰਪੰਚ ਅਮਨਦੀਪ ਸਿੰਘ ਬਧਰਾਵਾਂ, ਸਰਪੰਚ ਗੁਰਮੁਖ ਸਿੰਘ ਫਰਵਾਲੀ, ਜੱਸੂ ਫਰਵਾਲੀ ਕੌਂਸਲਰ ਮੁਹੰਮਦ ਹਬੀਬ, ਕੌਂਸਲਰ ਅਜੈ ਕੁਮਾਰ ਜੈਨ, ਕੌਂਸਲਰ ਮੁਹੰਮਦ ਤਾਜ ਤੋਂ ਇਲਾਵਾ ਵੱਡੀ ਗਿਣਤੀ ਚ ਸਰਪੰਚ ਅਤੇ ਪੰਚ ਮੌਜੂਦ ਸਨ।