21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਧਿਆਪਨ ਕਲਾ ਨਿਖਾਰਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 21 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸਥਾਨਕ ਡੀ. ਏ.

ਅਜੀਤ ਡੈਸਕ 22-11-2026
ਸੁਨਾਮ ਊਧਮ ਸਿੰਘ ਵਾਲਾ, 21 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਚੇਅਰਮੈਨ ਅਨਿਰੁਧ ਵਸ਼ਿਸ਼ਟ ਦੀ ਅਗਵਾਈ ਵਿਚ ਅਧਿਆਪਨ ਕਲਾ ਨੂੰ ਨਿਖਾਰਨ ਦੇ ਮੰਤਵ ਨਾਲ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਯੋਗੇਸ਼ ਸ਼ਰਮਾ ਅੰਬਾਲਾ ਅਤੇ ਮੋਨਿਕਾ ਤੰਵਰ ਚੰਡੀਗੜ੍ਹ ਸ਼ਾਮਿਲ ਹੋਏ। ਸੈਮੀਨਾਰ ਦੀ ਸ਼ੁਰੂਆਤ ਦੇਵੀ ਸਰਸਵਤੀ ਦੀ ਪੂਜਾ ਅਰਚਨਾ ਨਾਲ ਹੋਈ। ਸੈਮੀਨਾਰ ਦੌਰਾਨ ਯੋਗੇਸ਼ ਸ਼ਰਮਾ ਅੰਬਾਲਾ ਅਤੇ ਮੋਨਿਕਾ ਤੰਵਰ ਨੇ ਅਧਿਆਪਕਾਂ ਨੂੰ ਉੱਨਤ ਜੀਵਨ ਹੁਨਰਾਂ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਕਲਾਸਰੂਮ ਦੇ ਵਾਤਾਵਰਨ ਨੂੰ ਬਿਹਤਰ ਬਣਾਉਣ ਅਤੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਬਿਹਤਰ ਬਣਾਉਣ ਬਾਰੇ ਕੀਮਤੀ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੀਆਂ ਤਕਨਾਲੋਜੀਆਂ ਦੀ ਵਰਤੋਂ ਕਿਵੇਂ ਕਰਨੀ ਹੈ ਬਾਰੇ ਵੀ ਸਿਖਾਇਆ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਨਿਰੁਧ ਵਸ਼ਿਸ਼ਟ ਵਲੋਂ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਪਰਮਿੰਦਰ ਸਿੰਘ ਧਾਲੀਵਾਲ, ਮੈਨੇਜਰ ਅਤੇ ਸਿੱਖਿਆ ਸਲਾਹਕਾਰ ਡਾ. ਡੌਲੀ ਰਾਏ, ਸੀਨੀਅਰ ਕਮੇਟੀ ਮੈਂਬਰ ਡਾ. ਪੁਰਸ਼ੋਤਮ ਵਸ਼ਿਸ਼ਟ, ਸਤਿੰਦਰ ਸਿੰਘ ਧਾਲੀਵਾਲ ਅਤੇ ਡਾ. ਅੰਬਰੀਸ਼ ਰਾਏ,ਪ੍ਰਿੰਸੀਪਲ ਵਿਜੇ ਪ੍ਰਕਾਸ਼ ਗੁਪਤਾ ਅਤੇ ਵਾਈਸ ਪ੍ਰਿੰਸੀਪਲ ਅੰਤੂ ਗਰਗ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਸ਼ਰਾਬ ਦੀਆਂ ਬੋਤਲਾਂ ਉੱਤੇ ਫ਼ਰਜ਼ੀ ਬਰਾਂਡ ਲਗਾ ਕੇ ਵੇਚਣ ਦੇ ਦੋਸ਼ਾਂ ਵਿੱਚੋਂ ਤਿੰਨ ਬਰੀ ਅਗਲੀ ਖ਼ਬਰ ਸਰਕਲ ਸਟਾਈਲ ਕਬੱਡੀ ’ਚ ਜਿੱਤੇ ਕਾਂਸੀ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।